ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ, 30 ਨਵੰਬਰ

ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ ਦੁਨੀਆਂ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਸਿਖਰ ’ਤੇ ਰਿਹਾ ਹੈ। ਯੂਐੱਸ ਏਅਰ ਕੁਆਲਟੀ ਇੰਡੈਕਸ (ਏਕਿਊਆਈ) ਵੱਲੋਂ ਅੱਜ ਹਵਾ ਪ੍ਰਦੂਸ਼ਣ ਸਬੰਧੀ ਜਾਰੀ ਅੰਕੜਿਆਂ ਮੁਤਾਬਕ, ‘ਪਾਕਿਸਤਾਨ ਦੀ ਸੱਭਿਆਚਾਰਕ ਰਾਜਧਾਨੀ ਲਾਹੌਰ ਨੂੰ ਦੁਨੀਆਂ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ।’ ਇਡੈਕਸ ਅਨੁਸਾਰ ਲਾਹੌਰ ’ਚ ਪ੍ਰਦੂਸ਼ਕ ਤੱਤ (ਪੀਐੱਮ) ਦਰਜਾ 423 ਰਿਹਾ। ੲੇਕਿਊਆਈ ਦੀ ਸੂਚੀ ਪਾਕਿਸਤਾਨ ਦੀ ਵਿੱਤੀ ਰਾਜਧਾਨ ਕਰਾਚੀ ਨੂੰ ਸੱਤਵਾਂ ਸਥਾਨ ’ਤੇ ਰੱਖਿਆ ਗਿਆ ਹੈ। ਭਾਰਤ ਦੀ ਰਾਜਧਾਨੀ ਦਿੱਲੀ ਨੂੰ 229 ਪੀਐੱਮ ਨਾਲ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ’ਚ ਦੂਜੇ ਸਥਾਨ ’ਤੇ ਰੱਖਿਆ ਗਿਆ ਹੈ। ਜਦਕਿ ਨੇਪਾਲ ਦੀ ਰਾਜਧਾਨੀ ਕਾਠਮੰਡੂ ਨੂੰ 178 ਪੀਐੱਮ ਨਾਲ ਦੁਨੀਆਂ ਦਾ ਤੀਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਗਿਣਿਆ ਗਿਆ ਹੈ। -ਪੀਟੀਆਈ

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All