ਲਖੀਮਪੁਰ ਕੇਸ: ਯੋਗੀ ਸਰਕਾਰ ਵੱਲੋਂ ਸਿਟ ਮੁਖੀ ਦਾ ਤਬਾਦਲਾ

ਪੰਜ ਹੋਰ ਪੁਲੀਸ ਅਧਿਕਾਰੀਆਂ ਦੇ ਵੀ ਕੀਤੇ ਤਬਾਦਲੇ

ਲਖੀਮਪੁਰ ਕੇਸ: ਯੋਗੀ ਸਰਕਾਰ ਵੱਲੋਂ ਸਿਟ ਮੁਖੀ ਦਾ ਤਬਾਦਲਾ

ਲਖਨਊ, 22 ਅਕਤੂਬਰ

ਉੱਤਰ ਪ੍ਰਦੇਸ਼ ’ਚ ਯੋਗੀ ਆਦਿੱਤਿਆਨਾਥ ਸਰਕਾਰ ਨੇ ਲਖੀਮਪੁਰ ਖੀਰੀ ਹਿੰਸਾ ਕਾਂਡ ਦੀ ਜਾਂਚ ਕਰ ਰਹੀ ਸਿਟ ਦੇ ਮੁਖੀ ਉਪੇਂਦਰ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਹੈ। ਉਸ ਦੇ ਨਾਲ ਪੰਜ ਹੋਰ ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਅਗਰਵਾਲ ਡੀਜੀਪੀ ਹੈੱਡਕੁਆਰਟਰ ’ਚ ਸੇਵਾਵਾਂ ਨਿਭਾ ਰਹੇ ਸਨ ਪਰ ਹੁਣ ਉਨ੍ਹਾਂ ਦਾ ਤਬਾਦਲਾ ਦੇਵੀਪਾਟਨ ਰੇਂਜ ਦੇ ਡੀਆਈਜੀ ਵਜੋਂ ਕਰ ਦਿੱਤਾ ਗਿਆ ਹੈ। ਉਂਜ ਡੀਜੀਪੀ ਮੁਕੁਲ ਗੋਇਲ ਨੇ ਕਿਹਾ ਹੈ ਕਿ ਉਪੇਂਦਰ ਅਗਰਵਾਲ ਸਿਟ ਮੁਖੀ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ’ਚ ਤਿੰਨ ਆਈਜੀ ਅਤੇ ਤਿੰਨ ਡੀਆਈਜੀ ਰੈਂਕ ਦੇ ਅਫ਼ਸਰ ਹਨ। ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀ ਮਾਰੇ ਗਏ ਸਨ ਅਤੇ ਇਸ ਕਾਂਡ ਦੀ ਜਾਂਚ ਲਈ ਸੂਬਾ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਸੀ। ਦੇਵੀਪਾਟਨ ਰੇਂਜ ਦੇ ਡੀਆਈਜੀ ਰਾਕੇਸ਼ ਸਿੰਘ ਨੂੰ ਪ੍ਰਯਾਗਰਾਜ, ਪ੍ਰਯਾਗਰਾਜ ਦੇ ਆਈਜੀ ਕੇ ਪੀ ਸਿੰਘ ਨੂੰ ਅਯੁੱਧਿਆ ਰੇਂਜ ਦਾ ਨਵਾਂ ਆਈਜੀ, ਅਯੁੱਧਿਆ ਰੇਂਜ ਦੇ ਆਈਜੀ ਸੰਜੀਵ ਗੁਪਤਾ ਨੂੰ ਡੀਜੀਪੀ ਹੈੱਡਕੁਆਰਟਰ ’ਚ ਅਮਨ ਕਾਨੂੰਨ ਦਾ ਆਈਜੀ, ਰਾਜੇਸ਼ ਮੋਦਕ ਨੂੰ ਬਸਤੀ ਰੇਂਜ ਦਾ ਆਈਜੀ ਅਤੇ ਬਸਤੀ ਰੇਂਜ ਦੇ ਆਈਜੀ ਅਨਿਲ ਕੁਮਾਰ ਰਾਏ ਨੂੰ ਪੀਏਸੀ ’ਚ ਇਸੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। -ਪੀਟੀਆਈ 

ਆਸ਼ੀਸ਼ ਮਿਸ਼ਰਾ ਦਾ ਦੋ ਦਿਨ ਦਾ ਪੁਲੀਸ ਰਿਮਾਂਡ

ਲਖੀਮਪੁਰ ਖੀਰੀ: ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਕਾਂਡ ਲਈ ਅੱਜ ਮੁੜ ਦੋ ਦਿਨ ਦੇ ਰਿਮਾਂਡ ’ਤੇ ਪੁਲੀਸ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਚੀਫ਼ ਜੁਡੀਸ਼ਲ ਮੈਜਿਸਟਰੇਟ ਚਿੰਤਾ ਰਾਮ ਨੇ ਦੂਜੀ ਵਾਰ ਆਸ਼ੀਸ਼ ਨੂੰ ਰਿਮਾਂਡ ’ਤੇ ਪੁਲੀਸ ਹਿਰਾਸਤ ’ਚ ਭੇਜਿਆ ਹੈ। ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਤਿੰਨ ਹੋਰ ਮੁਲਜ਼ਮਾਂ ਅੰਕਿਤ ਦਾਸ, ਸ਼ੇਖਰ ਭਾਰਤੀ ਅਤੇ ਲਤੀਫ਼ ਨੂੰ ਵੀ ਦੋ ਦਿਨ ਦੇ ਰਿਮਾਂਡ ’ਤੇ ਪੁਲੀਸ ਹਿਰਾਸਤ ’ਚ ਭੇਜਿਆ ਹੈ। ਦੋ ਦਿਨ ਦਾ ਪੁਲੀਸ ਰਿਮਾਂਡ ਅੱਜ ਸ਼ਾਮ 5 ਵਜੇ ਤੋਂ ਸ਼ੁਰੂ ਹੋ ਗਿਆ ਹੈ ਜੋ ਐਤਵਾਰ ਸ਼ਾਮ 5 ਵਜੇ ਤੱਕ ਜਾਰੀ ਰਹੇਗਾ। ਆਸ਼ੀਸ਼ ਮਿਸ਼ਰਾ ਨੂੰ 9 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 11 ਅਕਤੂਬਰ ਨੂੰ ਉਸ ਨੂੰ ਰਿਮਾਂਡ ’ਤੇ 15 ਅਕਤੂਬਰ ਤੱਕ ਲਈ ਪੁਲੀਸ ਹਿਰਾਸਤ ’ਚ ਭੇਜਿਆ ਸੀ। ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਲਖੀਮਪੁਰ ਜੇਲ੍ਹ ’ਚ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਸੀ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

* ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ * ਮ੍ਰਿਤਕਾਂ ’ਚ ਖਾਣ ਦੇ ਵਰਕਰ...

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ’ਤੇ ਲਾਇਆ ਅਧਿਆਪਕਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ਦਾ ਦੋਸ਼...

ਸ਼ਹਿਰ

View All