DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Lakhimpur Kheri Case: ਜੱਜ ਦੇ ਵਿਹਾਰ ਬਾਰੇ ਰਿਪੋਰਟ ਤਲਬ

ਕਈ ਐੱਨ ਡੀ ਪੀ ਐੱਸ ਅਤੇ ਐੱਸ ਸੀ/ਐੱਸ ਟੀ ਮਾਮਲੇ ਆਪਣੇ ਕੋਲ ਤਬਦੀਲ ਕਰ ਕੇ ਮੁਲਜ਼ਮਾਂ ਨੂੰ ਜ਼ਮਾਨਤਾਂ ਦੇਣ ਦਾ ਦੋਸ਼

  • fb
  • twitter
  • whatsapp
  • whatsapp
Advertisement

ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ’ਚ ਪ੍ਰੀਜ਼ਾਈਡਿੰਗ ਅਫਸਰ ਦੇ ਕੰਮਕਾਰ ਅਤੇ ਵਿਹਾਰ ਬਾਰੇ ਅਲਾਹਾਬਾਦ ਹਾਈ ਕੋਰਟ ਦੇ ਚੀਫ ਜਸਟਿਸ ਤੋਂ ਬੰਦ ਲਿਫ਼ਾਫ਼ੇ ’ਚ ਰਿਪੋਰਟ ਤਲਬ ਕੀਤੀ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਹੇਠਲੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਇਹ ਨਿਰਦੇਸ਼ ਦਿੱਤੇ।

ਮਾਮਲੇ ਦੇ ਇੱਕ ਗਵਾਹ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਦੋਸ਼ ਲਾਇਆ ਕਿ ਜੱਜ ਨੇ ਬਿਨਾਂ ਅਧਿਕਾਰ ਦੇ ਕਈ ਐੱਨ ਡੀ ਪੀ ਐੱਸ ਅਤੇ ਐੱਸ ਸੀ/ਐੱਸ ਟੀ ਮਾਮਲੇ ਆਪਣੇ ਕੋਲ ਤਬਦੀਲ ਕਰ ਕੇ ਮੁਲਜ਼ਮਾਂ ਨੂੰ ਜ਼ਮਾਨਤਾਂ ਦਿੱਤੀਆਂ ਜਾਂ ਉਨ੍ਹਾਂ ਨੂੰ ਬਰੀ ਕਰ ਦਿੱਤਾ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਬਿਮਾਰ ਹੋਣ ਕਾਰਨ ਅਦਾਲਤ ’ਚ ਪੇਸ਼ ਨਾ ਹੋਣ ’ਤੇ ਗਵਾਹ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਅਤੇ ਸਰਕਾਰੀ ਵਕੀਲ ਨੂੰ ਵੀ ਬਦਲ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇ ਜੱਜ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਗਈ ਤਾਂ ਉਹ ਇਹ ਸਾਬਤ ਕਰ ਦੇਣਗੇ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਸੀ। ਚੀਫ਼ ਜਸਟਿਸ ਨੇ ਕਿਹਾ ਕਿ ਜੁਡੀਸ਼ਲ ਅਫ਼ਸਰ ਖ਼ਿਲਾਫ਼ ਅਜਿਹੀਆਂ ਟਿੱਪਣੀਆਂ ਕਰਨੀਆਂ ਠੀਕ ਨਹੀਂ ਹੈ ਕਿਉਂਕਿ ਸੁਪਰੀਮ ਕੋਰਟ ਨੇ ਹੀ ਉਨ੍ਹਾਂ ਨੂੰ ਮੁਕੱਦਮੇ ਦੀ ਸੁਣਵਾਈ ’ਚ ਤੇਜ਼ੀ ਲਿਆਉਣ ਲਈ ਆਖਿਆ ਹੈ। ਸੁਪਰੀਮ ਕੋਰਟ ਨੇ 6 ਅਗਸਤ ਨੂੰ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀਆਂ ਜ਼ਮਾਨਤ ਸ਼ਰਤਾਂ ’ਚ ਹੋਰ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Advertisement

ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਜ਼ਿਲ੍ਹੇ ’ਚ ਸੈਸ਼ਨ ਟ੍ਰਾਇਲ ਦਾ ਤਜਰਬਾ ਰੱਖਣ ਵਾਲੇ ਸਭ ਤੋਂ ਸੀਨੀਅਰ ਪਬਲਿਕ ਪ੍ਰੌਸੀਕਿਊਟਰ ਦੀ ਨਿਯੁਕਤੀ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਜੇ ਗਵਾਹ ਅਦਾਲਤ ’ਚ ਪੇਸ਼ ਨਹੀਂ ਹੁੰਦਾ ਤਾਂ ਜੱਜ ਨੂੰ ਕਾਰਵਾਈ ਕਰਨੀ ਪੈਂਦੀ ਹੈ ਪਰ ਸਰਕਾਰੀ ਵਕੀਲ ਦੀ ਕਾਰਜਪ੍ਰਣਾਲੀ ਨੂੰ ਦੇਖਣ ਦੀ ਲੋੜ ਹੈ। ਅਦਾਲਤ ਨੇ ਕਿਹਾ ਕਿ ਜੇ ਪ੍ਰੀਜ਼ਾਈਡਿੰਗ ਅਧਿਕਾਰੀ ਵਿਰੁੱਧ ਕੋਈ ਸ਼ਿਕਾਇਤ ਹੈ ਤਾਂ ਉਸ ਨੂੰ ਹਾਈ ਕੋਰਟ ਦੇ ਸਾਹਮਣੇ ਉਠਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਤੈਅ ਕੀਤੀ ਹੈ। -ਪੀਟੀਆਈ

Advertisement

Advertisement
×