DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Lakhimpur Kheri violence case: ਜੱਜ ਵਿਰੁੱਧ ਲੱਗੇ ਦੋਸ਼ਾਂ ’ਤੇ ਜਲਦੀ ਕਾਰਵਾਈ ਕਰਨ ਦੇ ਹੁਕਮ

ਉੱਤਰ ਪ੍ਰਦੇਸ਼ ਸਰਕਾਰ ਨੂੰ ਵੀ ਜਲਦੀ ਤੋਂ ਜਲਦੀ ਨਵੇਂ ਸਰਕਾਰੀ ਵਕੀਲ ਦੀ ਨਿਯੁਕਤੀ ਕਰਨ ਲਈ ਕਿਹਾ

  • fb
  • twitter
  • whatsapp
  • whatsapp
Advertisement
ਸੁਪਰੀਮ ਕੋਰਟ ਨੇ ਅੱਜ ਇਲਾਹਾਬਾਦ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਕਿਹਾ ਕਿ ਉਹ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਜੱਜ ਵਿਰੁੱਧ ਲੱਗੇ ਇਨ੍ਹਾਂ ਦੋਸ਼ਾਂ ’ਤੇ ਜਲਦੀ ਕਾਰਵਾਈ ਕਰਨ, ਜਿਨ੍ਹਾਂ ਵਿੱਚ ਉਨ੍ਹਾਂ ’ਤੇ ਕਈ ਕੇਸ ਖੁਦ ਨੂੰ ਤਬਦੀਲ ਕਰਨ ਅਤੇ ਮੁਲਜ਼ਮਾਂ ਨੂੰ ਬਰੀ ਕਰਨ ਦੇ ਦੋਸ਼ ਹਨ।ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ਦੇ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਵੀ ਇਹ ਹੁਕਮ ਦਿੱਤਾ ਹੈ ਕਿ ਉਹ ਇਸ ਸਨਸਨੀਖੇਜ਼ ਮਾਮਲੇ ਵਿੱਚ ਸੁਣਵਾਈ ਚਲਾਉਣ ਲਈ ਜਲਦੀ ਤੋਂ ਜਲਦੀ ਨਵੇਂ ਸਰਕਾਰੀ ਵਕੀਲ ਦੀ ਨਿਯੁਕਤੀ ਕਰੇ। 22 ਸਤੰਬਰ ਨੂੰ, ਸਿਖ਼ਰਲੀ ਅਦਾਲਤ ਨੇ ਪੀੜਤਾਂ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਨ ਦੀਆਂ ਇਨ੍ਹਾਂ ਦਲੀਲਾਂ ਦਾ ਨੋਟਿਸ ਲਿਆ ਸੀ ਕਿ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਦਾ ਆਚਰਨ ਇਤਰਾਜ਼ਯੋਗ ਸੀ ਕਿਉਂਕਿ ਉਨ੍ਹਾਂ ਨੇ ਕਈ ਫੌਜਦਾਰੀ ਕੇਸ ਆਪਣੇ ਆਪ ਨੂੰ ਤਬਦੀਲ ਕਰ ਲਏ ਅਤੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ।

ਬੈਂਚ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਮਾਮਲੇ ਦੀ ਘੋਖ ਕਰਨ ਅਤੇ ਸੁਧਾਰਕ ਕਾਰਵਾਈ ਕਰਨ ਤੋਂ ਬਾਅਦ ਇੱਕ ਬੰਦ ਲਿਫਾਫੇ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਬੈਂਚ ਨੇ ਅੱਜ ਹਾਈ ਕੋਰਟ ਦੀ ਰਜਿਸਟਰੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਾਕੇਸ਼ ਦਿਵੇਦੀ ਦੀਆਂ ਉਨ੍ਹਾਂ ਦਲੀਲਾਂ ਦਾ ਨੋਟਿਸ ਲਿਆ ਕਿ ਜੱਜ ਵਿਰੁੱਧ ਲੱਗੇ ਦੋਸ਼ਾਂ ਦੀ ਜਾਂਚ ਲਈ ਪ੍ਰਸ਼ਾਸਨਿਕ ਕਮੇਟੀ ਬਣਾਈ ਜਾਣੀ ਹੈ। ਬੈਂਚ ਨੇ ਕਿਹਾ, ‘‘ਹਾਈ ਕੋਰਟ ਦੇ ਚੀਫ ਜਸਟਿਸ ਨੂੰ ਸਾਡੇ 22 ਸਤੰਬਰ, 2026 ਦੇ ਹੁਕਮ ਦੇ ਪੈਰਾ ਤਿੰਨ ਅਨੁਸਾਰ ਢੁਕਵੀਂ ਕਾਰਵਾਈ ਕਰਨੀ ਚਾਹੀਦੀ ਹੈ।’’

Advertisement

ਸਿਖ਼ਰਲੀ ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਸੀ, ‘‘ਹਾਈ ਕੋਰਟ ਦਾ ਰਜਿਸਟਰਾਰ (ਵਿਜੀਲੈਂਸ) ਇਸ ਅਦਾਲਤ ਨੂੰ ਇੱਕ ਬੰਦ ਲਿਫਾਫੇ ਵਿੱਚ ਰਿਪੋਰਟ ਭੇਜੇਗਾ, ਜਿਸ ਵਿੱਚ ਉਸ ਕਾਰਵਾਈ ਦਾ ਸੰਕੇਤ ਹੋਵੇਗਾ ਜੋ ਹਾਈ ਕੋਰਟ ਦੇ ਮਾਣਯੋਗ ਮੁੱਖ ਜੱਜ ਵੱਲੋਂ ਕੀਤੀ ਜਾ ਸਕਦੀ ਹੈ।’’

Advertisement

Advertisement
×