ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਲਈ ਘਰ ਜਾਣ ਦੀ ਖੁੱਲ੍ਹ
ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ, ਜੋ 2021 ਲਖੀਮਪੁਰ ਖੀਰੀ ਹਿੰਸਾ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਹੈ, ਨੂੰ 20 ਅਕਤੂਬਰ ਨੂੰ ਦੀਵਾਲੀ ਮੌਕੇ ਲਖੀਮਪੁਰ ਸਥਿਤ ਆਪਣੇ ਘਰ ਜਾਣ ਦੀ ਖੁੱਲ੍ਹ ਦੇ ਦਿੱਤੀ ਹੈ। ਜਸਟਿਸ...
Advertisement
ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ, ਜੋ 2021 ਲਖੀਮਪੁਰ ਖੀਰੀ ਹਿੰਸਾ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਹੈ, ਨੂੰ 20 ਅਕਤੂਬਰ ਨੂੰ ਦੀਵਾਲੀ ਮੌਕੇ ਲਖੀਮਪੁਰ ਸਥਿਤ ਆਪਣੇ ਘਰ ਜਾਣ ਦੀ ਖੁੱਲ੍ਹ ਦੇ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੌਏਮਾਲਾ ਬਾਗਚੀ ਦੇ ਬੈਂਚ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਆਪਣੇ ਪਰਿਵਾਰ ਨਾਲ ਦੀਵਾਨੀ ਮਨਾਉਣ ਜਾ ਰਿਹਾ ਆਸ਼ੀਸ਼ ਮਿਸ਼ਰਾ ਉਥੇ ਸਿਆਸੀ ਵਰਕਰਾਂ ਜਾਂ ਜਨਤਕ ਤੌਰ ’ਤੇ ਕਿਸੇ ਵੀ ਇਕੱਠ ਜਾਂ ਜਸ਼ਨ ਵਿਚ ਸ਼ਾਮਲ ਨਹੀਂ ਹੋਵੇਗਾ।
ਆਸ਼ੀਸ਼ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਕੋਰਟ ਨੂੰ ਅਪੀਲ ਕੀਤੀ ਕਿ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਲਈ ਲਖੀਮਪੁਰ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਦਵੇ ਨੇ ਵਾਅਦਾ ਕੀਤਾ ਕਿ ਉਸ ਦਾ ਮੁਵੱਕਿਲ 22 ਅਕਤੂਬਰ ਤੱਕ ਵਾਪਸ ਆ ਜਾਵੇਗਾ। ਕਾਬਿਲੇਗੌਰ ਹੈ ਕਿ ਸਿਖਰਲੀ ਅਦਾਲਤ ਨੇ ਮਿਸ਼ਰਾ ਨੂੰ ਮਾਮਲੇ ਦੀ ਸੁਣਵਾਈ ਜਾਰੀ ਰਹਿਣ ਤੱਕ ਲਖੀਮਪੁਰ ਤੋਂ ਬਾਹਰ ਰਹਿਣ ਦਾ ਨਿਰਦੇਸ਼ ਦਿੱਤਾ ਸੀ।
Advertisement
Advertisement