ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Lakhimpur Khiri case: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਬਾਰੇ ਯੂਪੀ ਪੁਲੀਸ ਕੋਲੋਂ ਰਿਪੋਰਟ ਮੰਗੀ

ਮਿਸ਼ਰਾ ਨੇ ਆਪਣੇ ਹਲਫ਼ਨਾਮੇ ਵਿੱਚ ਦੋਸ਼ਾਂ ਤੋਂ ਇਨਕਾਰ ਕੀਤਾ
Advertisement

ਨਵੀਂ ਦਿੱਲੀ, 20 ਜਨਵਰੀ

ਸੁਪਰੀਮ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਪੁਲੀਸ ਕੋਲੋਂ ਉਨ੍ਹਾਂ ਦੋਸ਼ਾਂ ’ਤੇ ਰਿਪੋਰਟ ਮੰਗੀ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗਵਾਹਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟਿਸ਼ਵਰ ਸਿੰਘ ਦੇ ਬੈਂਚ ਨੇ ਲਖੀਮਪੁਰ ਖੀਰੀ ਦੇ ਐੱਸਪੀ ਨੂੰ ਜਾਂਚ ਮਗਰੋਂ ਰਿਪੋਰਟ ਅਦਾਲਤ ਵਿੱਚ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਬੈਂਚ ਨੇ ਕਿਹਾ, ‘‘ਸਾਡੇ ਵਿਚਾਰ ਅਨੁਸਾਰ ਅਜਿਹੀ ਸਮੱਗਰੀ ਦੀ ਸੱਚਾਈ ਅਤੇ ਭਰੋਸੇਯੋਗਤਾ ਸਿਰਫ ਪੁਲੀਸ ਪ੍ਰਸ਼ਾਸਨ ਵੱਲੋਂ ਹੀ ਪਰਖੀ ਜਾ ਸਕਦੀ ਹੈ। ਪੁਲੀਸ ਪ੍ਰਸ਼ਾਸਨ ਜ਼ਮਾਨਤ ਰੱਦ ਕਰਨ ਦੀ ਮੰਗ ਕਰਨ ਵਾਲੀ ਅਰਜ਼ੀ ਵਿੱਚ ਲਗਾਏ ਗਏ ਦੋਸ਼ਾਂ ਦੇ ਸਮਰਥਨ ਵਿੱਚ ਜਾਂ ਵਿਰੁੱਧ ਰਿਪੋਰਟ ਪੇਸ਼ ਕਰ ਸਕਦਾ ਹੈ।’ ਮਿਸ਼ਰਾ ਨੇ ਆਪਣੇ ਹਲਫ਼ਨਾਮੇ ਵਿੱਚ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਜਦੋਂ ਵੀ ਮਾਮਲਾ ਅਦਾਲਤ ਮੂਹਰੇ ਸੂਚੀਬੱਧ ਹੁੰਦਾ ਹੈ ਤਾਂ ਸਿਖ਼ਰਲੀ ਅਦਾਲਤ ਵੱਲੋਂ ਦਿੱਤੀ ਗਈ ਉਨ੍ਹਾਂ ਦੀ ਜ਼ਮਾਨਤ ਨੂੰ ਰੱਦ ਕਰਨ ਲਈ ਇਸ ਤਰ੍ਹਾਂ ਦੇ ਦਾਅਵੇ ਕੀਤੇ ਜਾਂਦੇ ਹਨ। ਸ਼ਿਕਾਇਤਕਰਤਾ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਮਾਮਲੇ ਵਿੱਚ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਾਲ ਜੁੜੀ ਇਕ ‘ਆਡੀਓ ਰਿਕਾਰਡਿੰਗ’ ਹੈ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਮਿਸ਼ਰਾ ਨੇ ਜ਼ਮਾਨਤ ਸ਼ਰਤਾਂ ਦੀ ਉਲੰਘਣਾ ਕਰਦੇ ਹੋਏ ਇਕ ਜਨ ਸਭਾ ਵਿੱਚ ਹਿੱਸਾ ਲਿਆ ਸੀ। -ਪੀਟੀਆਈ

Advertisement

Advertisement
Tags :
Ajay MishraPunjabi khabarPunjabi Newssupreme courtUttar Pradesh