ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 21 ਦਸੰਬਰ
ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਨੋਟਿਸ ਦੇ ਕੇ ਲਖੀਮਪੁਰ ਖੀਰੀ ਘਟਨਾ ਵਿੱਚ ਮਾਰੇ ਗਏ ਲੋਕਾਂ ਬਾਰੇ ਹਾਲ ਹੀ ਵਿੱਚ ਐੱਸਆਈਟੀ ਵੱਲੋਂ ਦਿੱਤੀ ਗਈ ਰਿਪੋਰਟ ਬਾਰੇ ਚਰਚਾ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਉਸ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਤਾਂ ਕਿ ਉਸ ਦੇ ਖ਼ਿਲਾਫ਼ ਨਿਰਪੱਖ ਤੌਰ ’ਤੇ ਕੇਸ ਚਲਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਖ਼ਿਲਾਫ਼ ਲਖੀਮਪੁਰੀ ਖੀਰੀ ਹਿੰਸਾ ਮਾਮਲੇ ਵਿੱਚ ਪਹਿਲਾਂ ਤੋਂ ਹੀ ਬਣਾਈ ਗਈ ਯੋਜਨਾ ਤਹਿਤ ਹੱਤਿਆਵਾਂ ਦਾ ਦੋਸ਼ ਲੱਗਾ ਹੈ।