Advertisement
ਨਵੀਂ ਦਿੱਲੀ, 22 ਜੁਲਾਈ
ਸੁਪੀਰਮ ਕੋਰਟ ਨੇ ਸੋਮਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ 2021 ਦੀ ਲਖੀਮਪੁਰ ਖੀਰੀ ਹਿੰਸਾ ਨਾਲ ਸਬੰਧਤ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾ ਦੌਰਾਨ ਅੱਠ ਵਿਅਕਤੀਆਂ ਦੀ ਮੌਤ ਹੋਈ ਸੀ।
Advertisement
ਪਿਛਲੇ ਸਾਲ 25 ਜਨਵਰੀ ਨੂੰ ਸਿਖਰਲੀ ਅਦਾਲਤ ਨੇ ਅਸ਼ੀਸ਼ ਮਿਸ਼ਰਾ ਨੂੰ ਹਿੰਸਾ ਦੌਰਾਨ ਹੋਈ ਮੰਦਭਾਗੀ ਘਟਨਾ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਸੀ। ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਯਾਨ ਦੇ ਬੈਂਚ ਨੇ ਵੀ ਇਸ ਮਾਮਲੇ ਵਿੱਚ ਕਿਸਾਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਹੇਠਲੀ ਅਦਾਲਤ ਨੂੰ ਸੁਣਵਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਪੀਟੀਆਈ
Advertisement
Advertisement
×