ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ਕੇਸ ਵਿਚ ਗ੍ਰਿਫ਼ਤਾਰ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗਿਆ ਹੈ। ਅਲਾਹਾਬਾਦ ਹਾਈ ਕੋਰਟ ਦੇ ਲਖ਼ਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਜਸਟਿਸ ਬੀ.ਆਰ. ਗਵਈ ਤੇ ਬੀਵੀ ਨਾਗਰਤਨਾ ਦੇ ਬੈਂਚ ਨੇ ਕਿਹਾ ਕਿ ਮਾਮਲੇ ਉਤੇ ਸੁਣਵਾਈ 7 ਨਵੰਬਰ ਨੂੰ ਹੋਵੇਗੀ। ਆਸ਼ੀਸ਼ ਮਿਸ਼ਰਾ ਵੱਲੋਂ ਅੱਜ ਅਦਾਲਤ ਵਿਚ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਨੋਟਿਸ ਪਹਿਲਾਂ ਹੀ ਦੇ ਦਿੱਤਾ ਗਿਆ ਹੈ। -ਪੀਟੀਆਈ