ਨਵੀਂ ਦਿੱਲੀ, 17 ਅਕਤੂਬਰ
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਯੂਪੀ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗ ਲਿਆ ਹੈ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਜਸਟਿਸ ਬੀ.ਆਰ.ਗਵਈ ਤੇ ਜਸਟਿਸ ਬੀ.ਵੀ.ਨਾਗਰਤਨਾ ਦੇ ਬੈਂਚ ਨੇ ਕਿਹਾ ਕਿ ਉਹ ਇਸ ਮਸਲੇ ’ਤੇ 7 ਨਵੰਬਰ ਨੂੰ ਸੁਣਵਾਈ ਕਰੇਗਾ। -ਪੀਟੀਆਈ