ਨਵੀਂ ਦਿੱਲੀ, 16 ਮਾਰਚ
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਦੋਸ਼ੀ ਮੁਲਜ਼ਮ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਅਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਰੁਖ਼ ਸਪੱਸ਼ਟ ਕਰਨ ਲਈ ਕਿਹਾ ਹੈ। ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਇਸ ਕੇਸ ਦੇ ਮੁੱਖ ਗਵਾਹ ‘ਤੇ ਹਮਲੇ ਦੀ ਦਲੀਲ ਦਾ ਨੋਟਿਸ ਲਿਆ ਤੇ ਯੂਪੀ ਸਰਕਾਰ ਨੂੰ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ।