ਲਖੀਮਪੁਰ ਹਿੰਸਾ: ਮਿਸ਼ਰਾ ਦੀ ਜ਼ਮਾਨਤ ਅਰਜ਼ੀ ਉੱਤੇ ਫੈਸਲਾ ਅੱਜ : The Tribune India

ਲਖੀਮਪੁਰ ਹਿੰਸਾ: ਮਿਸ਼ਰਾ ਦੀ ਜ਼ਮਾਨਤ ਅਰਜ਼ੀ ਉੱਤੇ ਫੈਸਲਾ ਅੱਜ

ਲਖੀਮਪੁਰ ਹਿੰਸਾ: ਮਿਸ਼ਰਾ ਦੀ ਜ਼ਮਾਨਤ ਅਰਜ਼ੀ ਉੱਤੇ ਫੈਸਲਾ ਅੱਜ

ਨਵੀਂ ਦਿੱਲੀ: ਸੁਪਰੀਮ ਕੋਰਟ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਮੁਲਜ਼ਮ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਉੱਤੇ ਬੁੱਧਵਾਰ ਨੂੰ ਫੈਸਲਾ ਸੁਣਾਏਗਾ। ਸੁਪਰੀਮ ਕੋਰਟ ਦੀ ਵੈੱਬਸਾਈਟ ਉੱਤੇ 25 ਜਨਵਰੀ ਲਈ ਅਪਲੋਡ ਕੀਤੀ ਕਾਰਜ ਸੂਚੀ ਮੁਤਾਬਕ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇ. ਕੇ. ਮਹੇਸ਼ਵਰੀ ਉੱਤੇ ਆਧਾਰਿਤ ਬੈਂਚ ਵੱਲੋਂ ਇਸ ਕੇਸ ਬਾਰੇ ਫੈਸਲਾ ਸੁਣਾਇਆ ਜਾਵੇਗਾ। ਬੈਂਚ ਨੇ 19 ਜਨਵਰੀ ਨੂੰ ਮਿਸ਼ਰਾ ਦੀ ਅਪੀਲ ਉੱਤੇ ਫੈਸਲਾ ਰਾਖਵਾਂ ਰੱਖ ਲਿਆ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All