ਲਖਨਊ, 30 ਮਈ
ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ ਹੁਣ 8 ਜੁਲਾਈ ਨੂੰ ਸੁਣਵਾਈ ਹੋਵੇਗੀ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਵਿੱਚ ਚੱਲ ਰਹੀ ਸੁਣਵਾਈ ਅੱਜ ਮੁਕੰਮਲ ਨਹੀਂ ਹੋ ਸਕੀ। ਇਸ ਤੋਂ ਪਹਿਲਾਂ 25 ਮਈ ਨੂੰ ਸੁਣਵਾਈ ਹੋਈ ਸੀ। ਦੱਸਣਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਵਿੱਚ ਹੋਈ ਹਿੰਸਾ ਦੌਰਾਨ ਚਾਰ ਕਿਸਾਨਾਂ ਤੇ ਇਕ ਸਥਾਨਕ ਪੱਤਰਕਾਰ ਸਣੇ ਅੱਠ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ। -ਏਜੰਸੀ