ਨਵੀਂ ਦਿੱਲੀ, 25 ਸਤੰਬਰ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਆਰਜੇਡੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੇ ਅੱਜ ਇੱਥੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਸਾਰੀਆਂ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਨ ’ਤੇ ਜ਼ੋਰ ਦਿੱਤਾ। ਦੋਵਾਂ ਆਗੂਆਂ ਦੀ ਸੋਨੀਆ ਨਾਲ ਮੁਲਾਕਾਤ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਮੁਕਾਬਲਾ ਕਰਨ ਲਈ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਨ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕਾਂਗਰਸ ਤੇ ਉਨ੍ਹਾਂ ਕੁਝ ਖੇਤਰੀ ਪਾਰਟੀਆਂ ਦਰਮਿਆਨ ਵਖ਼ਰੇਵੇਂ ਦੂਰ ਕਰਨ ਦੇ ਯਤਨ ਹੋ ਰਹੇ ਹਨ ਜਿਨ੍ਹਾਂ ਦਾ ਜ਼ਿਆਦਾਤਰ ਕਾਂਗਰਸ ਨਾਲ ਸਿਆਸੀ ਟਕਰਾਅ ਰਿਹਾ ਹੈ।