ਪਟਨਾ, 23 ਨਵੰਬਰ
ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਅੱਜ ਕਰੋੜਾਂ ਰੁਪਏ ਦੇ ਚਾਰਾ ਘਪਲੇ ਸਬੰਧੀ ਬਾਂਕਾ ਖਜ਼ਾਨਾ ਕੇਸ ਵਿੱਚ ਵਿੱਚ ਪਟਨਾ ਸਥਿਤ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ। ਸੀਬੀਆਈ ਦੇ ਵਿਸ਼ੇਸ਼ ਜੱਜ ਪ੍ਰਜੇਸ਼ ਕੁਮਾਰ ਨੇ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਨਵੰਬਰ ਤੈਅ ਕੀਤੀ ਹੈ। ਉਨ੍ਹਾਂ ਨੇ ਪਿਛਲੇ ਹਫਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।