ਲਾਲੂ ਯਾਦਵ ਨੂੰ ਪਟਨਾ ਤੋਂ ਦਿੱਲੀ ਏਮਸ ਭੇਜਿਆ

ਲਾਲੂ ਯਾਦਵ ਨੂੰ ਪਟਨਾ ਤੋਂ ਦਿੱਲੀ ਏਮਸ ਭੇਜਿਆ

ਪਟਨਾ/ਨਵੀਂ ਦਿੱਲੀ, 6 ਜੁਲਾਈ

ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਹਾਲਤ ਵਿੱਚ ਕੋਈ ਬਹੁਤਾ ਸੁਧਾਰ ਨਜ਼ਰ ਨਾ ਆਉਂਦਾ ਵੇਖ ਪਰਿਵਾਰ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਦਿੱਲੀ ਦੇ ਏਮਸ ਤਬਦੀਲ ਕਰ ਦਿੱਤਾ ਹੈ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ ਰਾਤ ਸਵਾ ਅੱਠ ਵਜੇ ਦੇ ਕਰੀਬ ਏਅਰ ਐਂਬੂਲੈਂਸ ਰਾਹੀਂ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਡਾਕਟਰਾਂ ਦੀ ਟੀਮ ਤੇ ਆਰਜੇਡੀ ਆਗੂ ਦੀ ਸਭ ਤੋਂ ਵੱਡੀ ਧੀ ਤੇ ਰਾਜ ਸਭਾ ਮੈਂਬਰ ਮੀਸਾ ਭਾਰਤੀ ਵੀ ਮੌਜੂਦ ਸੀ। ਮੀਸਾ ਐੱਮਬੀਬੀਐੱਸ ਡਾਕਟਰ ਵੀ ਹੈ। ਲਾਲੂ ਦੀ ਪਤਨੀ ਰਾਬੜੀ ਦੇਵੀ ਤੇ ਛੋਟਾ ਪੁੱਤਰ ਤੇਜਸਵੀ ਯਾਦਵ ਪ੍ਰਬੰਧਾਂ ਦੀ ਨਿਗਰਾਨੀ ਲਈ ਕੁਝ ਘੰਟੇ ਪਹਿਲਾਂ ਹੀ ਨਵੀਂ ਦਿੱਲੀ ਪੁੱਜ ਗੲੇ ਸਨ। ਤੇਜਸਵੀ ਯਾਦਵ ਨੇ ਕਿਹਾ ਕਿ ਜੇ ਲੋੜ ਪਈ ਤਾਂ ਉਹ ਸਿੰਗਾਪੁਰ ਵੀ ਜਾਣਗੇ। ਦੱਸਣਯੋਗ ਹੈ ਕਿ ਲਾਲੂ ਯਾਦਵ ਆਪਣੀ ਪਤਨੀ ਰਾਬੜੀ ਦੇਵੀ ਦੇ 10 ਸਰਕੂਲਰ ਰੋਡ ਸਰਕਾਰੀ ਰਿਹਾਇਸ਼ 'ਤੇ ਡਿੱਗ ਗਏ ਸਨ ਤੇ ਉਨ੍ਹਾਂ ਦੇ ਸੱਜੇ ਮੋਢੇ 'ਤੇ ਮਾਮੂਲੀ ਫਰੈਕਚਰ ਹੋ ਗਿਆ ਸੀ। ਉਹ ਬਲੱਡ ਪ੍ਰੈਸ਼ਰ ਅਤੇ ਹੋਰ ਬਿਮਾਰੀਆਂ ਤੋਂ ਇਲਾਵਾ ਗੁਰਦੇ ਅਤੇ ਫੇਫੜਿਆਂ ਵਿੱਚ ਇਨਫੈਕਸ਼ਨ ਤੋਂ ਵੀ ਪੀੜਤ ਹੈ। ਇਸ ਦੌਰਾਨ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਜੇਡੀਯੂ ਦੇ ਕੌਮੀ ਪ੍ਰਧਾਨ ਰਾਜੀਵ ਰੰਜਨ ਸਿੰਘ ਉਰਫ਼ ਲਲਨ ਸਿੰਘ, ਐੱਮਐੱਲਸੀ ਨੀਰਜ ਕੁਮਾਰ ਨੇ ਵੀ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All