DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Lamborghini Accident: ਗ੍ਰਿਫਤਾਰੀ ਤੋਂ ਕੁਝ ਘੰਟਿਆਂ ਬਾਅਦ ਹੀ ਸ਼ਿਵਮ ਮਿਸ਼ਰਾ ਨੂੰ ਮਿਲੀ ਜ਼ਮਾਨਤ

ਹਾਦਸੇ ਦੌਰਾਨ ਕਈ ਲੋਕ ਹੋਏ ਸਨ ਜ਼ਖ਼ਮੀ

  • fb
  • twitter
  • whatsapp
  • whatsapp
featured-img featured-img
ਤੰਬਾਕੂ ਕਾਰੋਬਾਰੀ ਦਾ ਪੁੱਤਰ ਸ਼ਿਵਮ ਮਿਸ਼ਰਾ ਪੁਲੀਸ ਦੀ ਗ੍ਰਿਫ਼ਤ ਵਿੱਚ।
Advertisement

Kanpur Accident: ਤੰਬਾਕੂ ਕਾਰੋਬਾਰੀ ਕੇ.ਕੇ. ਮਿਸ਼ਰਾ ਦੇ ਪੁੱਤਰ ਸ਼ਿਵਮ ਮਿਸ਼ਰਾ ਨੂੰ ਹਫਤੇ ਦੇ ਸ਼ੁਰੂ ਵਿੱਚ ਵੀਆਈਪੀ ਰੋਡ 'ਤੇ ਹੋਏ ਹਾਈ-ਪ੍ਰੋਫਾਈਲ ਲੈਂਬੋਰਗਿਨੀ ਹਾਦਸੇ ਦੇ ਸਬੰਧ ਵਿੱਚ ਗ੍ਰਿਫਤਾਰੀ ਤੋਂ ਕੁਝ ਘੰਟਿਆਂ ਬਾਅਦ ਕਾਨਪੁਰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।

ਗ੍ਰਿਫਤਾਰੀ ਤੋਂ ਬਾਅਦ ਪੁਲੀਸ ਨੇ ਸ਼ਿਵਮ ਨੂੰ ਸਵੇਰੇ 10 ਵਜੇ ਦੇ ਕਰੀਬ ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਉਸ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ। ਜ਼ਿਲ੍ਹਾ ਸਰਕਾਰੀ ਕੌਂਸਲ (ਕ੍ਰਾਈਮ) ਦਿਲੀਪ ਅਵਸਥੀ ਨੇ ਦੱਸਿਆ ਕਿ ਸ਼ਿਵਮ ਨੂੰ 20,000 ਰੁਪਏ ਦਾ ਜ਼ਮਾਨਤੀ ਬਾਂਡ ਭਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।

Advertisement

ਮੁਲਜ਼ਮ ਦੇ ਵਕੀਲ ਅਨੰਤ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮਿਸ਼ਰਾ ਦੇ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ, ਪਰ ਉਨ੍ਹਾਂ ਦਾਅਵਾ ਕੀਤਾ ਕਿ ਰਿਮਾਂਡ ਦੇ ਕਾਗਜ਼ਾਂ ਵਿੱਚ ਕਈ ਤਰੁੱਟੀਆਂ ਸਨ।

Advertisement

ਜ਼ਿਕਰਯੋਗ ਹੈ ਕਿ ਕਾਨਪੁਰ ਦੀ ਵੀ.ਆਈ.ਪੀ. ਰੋਡ ’ਤੇ ਵਾਪਰੇ ਭਿਆਨਕ ਲੈਂਬੋਰਗਿਨੀ ਹਾਦਸੇ ਦੇ ਮਾਮਲੇ ਵਿੱਚ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਮਸ਼ਹੂਰ ਤੰਬਾਕੂ ਕਾਰੋਬਾਰੀ ਕੇ.ਕੇ. ਮਿਸ਼ਰਾ ਦੇ ਪੁੱਤਰ ਸ਼ਿਵਮ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਹਾਦਸਾ ਚਾਰ ਦਿਨ ਪਹਿਲਾਂ ਵਾਪਰਿਆ ਸੀ, ਜਦੋਂ ਇੱਕ ਬੇਕਾਬੂ ਲੈਂਬੋਰਗਿਨੀ (Lamborghini Huracan) ਨੇ ਕਈ ਵਾਹਨਾਂ ਅਤੇ ਰਾਹਗੀਰਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿੱਚ ਕਈ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸਨ।

ਹਾਦਸੇ ਤੋਂ ਬਾਅਦ ਲਗਜ਼ਰੀ ਕਾਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋਈਆਂ ਸਨ। ਜਿਸ ਤੋਂ ਬਾਅਦ ਪੁਲੀਸ ਲਗਾਤਾਰ ਇਸ ਮਾਮਲੇ ਵਿੱਚ ਜਾਂਚ ਕਰ ਰਹੀ ਸੀ।ਜਾਂਚ ਦੌਰਾਨ ਇਸ ਗੱਲ ’ਤੇ ਕਾਫ਼ੀ ਹੰਗਾਮਾ ਹੋਇਆ ਕਿ ਕਾਰ ਕੌਣ ਚਲਾ ਰਿਹਾ ਸੀ। ਸ਼ਿਵਮ ਦੇ ਪਰਿਵਾਰ ਅਤੇ ਵਕੀਲ ਨੇ ਦਾਅਵਾ ਕੀਤਾ ਸੀ ਕਿ ਕਾਰ ਮੋਹਨ ਨਾਮ ਦਾ ਡਰਾਈਵਰ ਚਲਾ ਰਿਹਾ ਸੀ।

ਹਾਲਾਂਕਿ, ਪੁਲੀਸ ਨੇ ਸੀ.ਸੀ.ਟੀ.ਵੀ. ਫੁਟੇਜ ਅਤੇ ਚਸ਼ਮਦੀਦਾਂ ਦੇ ਬਿਆਨਾਂ ਦੇ ਅਧਾਰ ’ਤੇ ਇਹ ਸਪੱਸ਼ਟ ਕੀਤਾ ਕਿ ਹਾਦਸੇ ਵੇਲੇ ਸ਼ਿਵਮ ਮਿਸ਼ਰਾ ਹੀ ਡਰਾਈਵਰ ਸੀਟ ’ਤੇ ਮੌਜੂਦ ਸੀ। ਡਰਾਈਵਰ ਵੱਲੋਂ ਅਦਾਲਤ ਵਿੱਚ ਆਤਮ-ਸਮਰਪਣ ਕਰਨ ਦੀ ਕੋਸ਼ਿਸ਼ ਨੂੰ ਵੀ ਨਕਾਰ ਦਿੱਤਾ ਗਿਆ ਹੈ।

Advertisement
×