ਇਡੁੱਕੀ(ਕੇਰਲ), 7 ਅਗਸਤ
ਜ਼ਿਲ੍ਹੇ ਦੇ ਰਾਜਮਾਲਾ ਦੇ ਪੇਤੀਮੁੱਦੀ ਵਿੱਚ ਮੋਹਲੇਧਾਰ ਮੀਂਹ ਕਾਰਨ ਸ਼ੁੱਕਰਵਾਰ ਨੂੰ ਜ਼ਮੀਨ ਖਿਸਕਣ ਕਾਰਨ 8 ਜਣਿਆਂ ਦੀ ਮੌਤ ਹੋ ਗਈ ਤੇ 60 ਮਜ਼ਦੂਰ ਲਾਪਤਾ ਹਨ। ਚਾਹ ਬਾਗਾਨ ਦੇ ਕਈ ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲਗਾਤਾਰ ਮੀਂਹ ਕਾਰਨ ਬਿਜਲੀ ਸੇਵਾ ਤੇ ਸੰਚਾਰ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ 10 ਮਜ਼ਦੂਰਾਂ ਦੇ ਘਰ ਧਸ ਗਏ ਹਨ। ਪੁਲੀਸ ਅਤੇ ਫਾਇਰਬ੍ਰਿਗੇਡ ਦੀ ਟੀਮ ਮੌਕੇ ’ਤੇ ਪੁੱਜ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹਸਪਤਾਲ ਸਟਾਫ ਨੂੰ ਵੀ ਤਿਆਰ ਰਹਿਣ ਲਈ ਕਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਇਲਾਕੇ ਵਿੱਚ ‘ਰੈੱਡ ਅਲਰਟ’ ਜਾਰੀ ਕਰ ਦਿੱਤਾ ਹੈ।