'ਅਪਰੇਸ਼ਨ ਸਿੰਧੂਰ' ਦੌਰਾਨ ਵੱਡੀ ਗਿਣਤੀ ਪਾਕਿਸਤਾਨੀ ਅਤਿਵਾਦੀਆਂ ਨੂੰ ਮਾਰਿਆ: ਰਾਜਨਾਥ ਸਿੰਘ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਨੇ ਪਹਿਲਗਾਮ ਵਿੱਚ ਬੇਕਸੂਰ ਨਾਗਰਿਕਾਂ ਨੂੰ ਮਾਰਨ ਲਈ ਗੁਆਂਢੀ ਪਾਕਿਸਤਾਨ ਨੂੰ ਸਬਕ ਸਿਖਾਇਆ ਅਤੇ ਕਿਹਾ ਕਿ ਅਪਰੇਸ਼ਨ ਸਿੰਦੂਰ ਦੌਰਾਨ ਵੱਡੀ ਗਿਣਤੀ ਵਿੱਚ ਅਤਿਵਾਦੀਆਂ ਨੂੰ ਮਾਰ ਮੁਕਾਇਆ ਗਿਆ। ਬਿਹਾਰ ਦੇ...
Advertisement
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਨੇ ਪਹਿਲਗਾਮ ਵਿੱਚ ਬੇਕਸੂਰ ਨਾਗਰਿਕਾਂ ਨੂੰ ਮਾਰਨ ਲਈ ਗੁਆਂਢੀ ਪਾਕਿਸਤਾਨ ਨੂੰ ਸਬਕ ਸਿਖਾਇਆ ਅਤੇ ਕਿਹਾ ਕਿ ਅਪਰੇਸ਼ਨ ਸਿੰਦੂਰ ਦੌਰਾਨ ਵੱਡੀ ਗਿਣਤੀ ਵਿੱਚ ਅਤਿਵਾਦੀਆਂ ਨੂੰ ਮਾਰ ਮੁਕਾਇਆ ਗਿਆ।
ਬਿਹਾਰ ਦੇ ਦਰਭੰਗਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਿੰਘ ਨੇ ਕਿਹਾ ਕਿ ਅਪਰੇਸ਼ਨ ਵਿੱਚ ਮਾਰੇ ਗਏ ਅਤਿਵਾਦੀਆਂ ਦੀ ਗਿਣਤੀ ਵੱਡੀ ਸੀ ਕਿਉਂਕਿ ਸਾਡੇ ਅੰਦਰ ਗੁੱਸਾ ਭਰਿਆ ਹੋਇਆ ਸੀ।
ਉਨ੍ਹਾਂ ਕਿਹਾ, ‘‘ਸਾਡੇ ਗੁਆਂਢੀ ਰਾਜ, ਪਾਕਿਸਤਾਨ ਨੇ ਆਪਣੀਆਂ ਆਦਤਾਂ ਨਹੀਂ ਸੁਧਾਰੀਆਂ। ਤੁਸੀਂ ਦੇਖਿਆ ਹੈ ਕਿ ਸਾਡੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਵੀ ਉਨ੍ਹਾਂ ਨੇ ਸਬਕ ਨਹੀਂ ਸਿੱਖਿਆ। ਪਾਕਿਸਤਾਨੀ ਅਤਿਵਾਦੀਆਂ ਨੇ ਬੇਕਸੂਰ ਭਾਰਤੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ — ਉਹ ਸੈਲਾਨੀ ਜੋ ਸਿਰਫ਼ ਕਸ਼ਮੀਰ ਦੀ ਸੁੰਦਰਤਾ ਦਾ ਆਨੰਦ ਲੈਣ ਗਏ ਸਨ। ਉਨ੍ਹਾਂ ਨੂੰ ਧਰਮ ਪੁੱਛ ਕੇ ਕਤਲ ਕੀਤਾ ਗਿਆ।’’
Advertisement
ਰਾਜਨਾਥ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਵੰਡ ਦੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਕਰਦਾ। ਉਨ੍ਹਾਂ ਨੇ ਵਿਸ਼ਵ ਮੰਚ 'ਤੇ ਭਾਰਤ ਦੇ ਮਾਣ ਅਤੇ ਕੱਦ ਨੂੰ ਬਹਾਲ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ, ‘‘ਅੱਜ, ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਇਆ ਹੈ ਕਿ ਪੂਰੀ ਦੁਨੀਆ ਸਾਹਮਣੇ ਭਾਰਤ ਦਾ ਸਿਰ ਉੱਚਾ ਹੋਵੇ।’’
Advertisement
