ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਨੀਪੁਰ ਵਿੱਚ ਤਾਜ਼ਾ ਗੋਲੀਬਾਰੀ: ਜਵਾਬੀ ਕਾਰਵਾਈ ਨੇ ਅਤਿਵਾਦੀਆਂ ਨੂੰ ਭੱਜਣ ਲਈ ਮਜਬੂਰ ਕੀਤਾ

ਇੰਫਾਲ, 18 ਸਤੰਬਰ Firing in Manipur: ਕੁਝ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਮੋਂਗਬੁੰਗ ਮੇਤੇਈ ਪਿੰਡ ਵਿੱਚ ਸ਼ੱਕੀ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਅਤਿਵਾਦੀਆਂ ਨੇ ਮੰਗਲਵਾਰ ਰਾਤ ਨੂੰ ਆਪਣੇ ਆਧੁਨਿਕ...
ਫਾਈਲ ਫੋਟੋੇ।
Advertisement

ਇੰਫਾਲ, 18 ਸਤੰਬਰ

Firing in Manipur: ਕੁਝ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਮੋਂਗਬੁੰਗ ਮੇਤੇਈ ਪਿੰਡ ਵਿੱਚ ਸ਼ੱਕੀ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਅਤਿਵਾਦੀਆਂ ਨੇ ਮੰਗਲਵਾਰ ਰਾਤ ਨੂੰ ਆਪਣੇ ਆਧੁਨਿਕ ਹਥਿਆਰਾਂ ਨਾਲ ਕਈ ਗੋਲੀਆਂ ਚਲਾਈਆਂ ਅਤੇ ਪਿੰਡ ਦੇ ਹਥਿਆਰਬੰਦ ਵਾਲੰਟੀਅਰਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਉਹ ਭੱਜ ਗਏ।

Advertisement

ਅਧਿਕਾਰੀ ਨੇ ਦੱਸਿਆ ਕਿ ਅੱਧੇ ਘੰਟੇ ਤੱਕ ਚੱਲੀ ਗੋਲੀਬਾਰੀ ਵਿੱਚ ਕਿਸੇ ਦੇ ਜ਼ਖਮੀ ਹੋਣੋ ਬਚਾਅ ਰਿਹਾ। ਇਸ ਦੌਰਾਨ ਸੰਯੁਕਤ ਸੁਰੱਖਿਆ ਬਲਾਂ ਨੇ ਇਲਾਕੇ ’ਚ ਪਹੁੰਚ ਕੇ ਅਤਿਵਾਦੀਆਂ ਦੀ ਭਾਲ ਲਈ ਮੁਹਿੰਮ ਚਲਾਈ ਹੈ।

ਜ਼ਿਕਰਯੋਗ ਹੈ ਕਿ 1 ਤੋਂ 7 ਸਤੰਬਰ ਦਰਮਿਆਨ ਵੱਖ-ਵੱਖ ਜ਼ਿਲ੍ਹਿਆਂ ਵਿਚ ਹਿੰਸਾ ਦੀਆਂ ਕਈ ਘਟਨਾਵਾਂ ਤੋਂ ਬਾਅਦ ਕੁਝ ਜ਼ਿਲ੍ਹਿਆਂ ਵਿਚ ਸੁਰੱਖਿਆ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ, ਇਨ੍ਹਾਂ ਘਟਨਾਵਾਂ ਵਿਚ 20 ਲੋਕ ਜ਼ਖਮੀ ਹੋਏ ਸਨ ਅਤੇ ਦੋ ਔਰਤਾਂ ਸਮੇਤ 12 ਦੀ ਮੌਤ ਹੋ ਗਈ ਸੀ। -ਆਈਏਐੱਨਐੱਸ

Advertisement
Tags :
firing in ManipurManipurManipur Crisis
Show comments