ਨਰੇਲਾ ’ਚ ਲਖਬੀਰ ਸਿੰਘ ਦੀ ਹਮਾਇਤ ’ਚ ਜੁਟੇ ਕਿਸਾਨਾਂ ’ਤੇ ਲਾਠੀਚਾਰਜ

ਸਿੰਘੂ ਬਾਰਡਰ ਵੱਲ ਵਧ ਰਹੇ ਕਿਸਾਨਾਂ ਨੂੰ ਹਿਰਾਸਤ ’ਚ ਲਿਆ

ਨਰੇਲਾ ’ਚ ਲਖਬੀਰ ਸਿੰਘ ਦੀ ਹਮਾਇਤ ’ਚ ਜੁਟੇ ਕਿਸਾਨਾਂ ’ਤੇ ਲਾਠੀਚਾਰਜ

ਨਰੇਲਾ ਵਿੱਚ ਲਖਬੀਰ ਸਿੰਘ ਦੀ ਹਮਾਇਤ ’ਚ ਜੁੜੇ ਲੋਕਾਂ ਨੂੰ ਰੋਕਦੀ ਹੋਈ ਪੁਲੀਸ।

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 27 ਅਕਤੂੁਬਰ

ਦਿੱਲੀ ਪੁਲੀਸ ਨੇ ਅੱਜ ਸਿੰਘੂ ਬਾਰਡਰ ਨਜ਼ਦੀਕ ਨਰੇਲਾ ਵਿੱਚ ਲਖਬੀਰ ਸਿੰਘ ਦੇ ਪਰਿਵਾਰ ਦੀ ਹਮਾਇਤ ਵਿੱਚ ਜੁੜੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ। ਇਸ ਦੌਰਾਨ ਮੁਜ਼ੱਫਰਨਗਰ ਅਧਾਰਿਤ ਹਿੰਦ ਮਜ਼ਦੂਰ ਕਿਸਾਨ ਸਮਿਤੀ ਨਾਲ ਸਬੰਧਤ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਪੁਲੀਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਇਹਤਿਆਤ ਵਜੋਂ ਹਿਰਾਸਤ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਲਖਬੀਰ ਸਿੰਘ ਦੀ ਹਮਾਇਤ ਵਿੱਚ ਜੁੜੇ ਕਿਸਾਨ ਸਿੰਘੂ ਬਾਰਡਰ ’ਤੇ ਜਾ ਕੇ ਬੈਰੀਕੇਡਿੰਗ ਵਾਲੀ ਥਾਂ ਉਸ ਦੀਆਂ ਕੁਝ ਅੰਤਿਮ ਰਸਮਾਂ ਕਰਨ ਦੇ ਇਰਾਦੇ ਨਾਲ ਅੱਗੇ ਵਧ ਰਹੇ ਸਨ। ਇਸ ਦੌਰਾਨ ਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦੇ ਹਜੂਮ ਨੂੰ ਨਰੇਲਾ ਨਜ਼ਦੀਕ ਰੋਕ ਲਿਆ। ਸਿੰਘੂ ਬਾਰਡਰ ’ਤੇ ਮੌਜੂਦ ਲਖਬੀਰ ਸਿੰਘ ਦਾ ਪਰਿਵਾਰ ਉਥੇ ਹਵਨ ਕਰਨਾ ਚਾਹੁੰਦਾ ਸੀ ਤੇ ਕਿਸਾਨ ਪਰਿਵਾਰ ਦੀ ਹਮਾਇਤ ਲਈ ਇਕੱਤਰ ਹੋੲੇ ਸਨ। ਹਿੰਦ ਕਿਸਾਨ ਮਜ਼ਦੂਰ ਸਮਿਤੀ ਦੇ ਮੈਂਬਰ ਲਖਬੀਰ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕਰ ਰਹੇ ਸਨ। ਪੁਲੀਸ ਨਾਲ ਖਹਿਬੜੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਲਖੀਮਪੁਰ ਖੀਰੀ ਦੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇ ਸਕਦੀ ਹੈ ਤਾਂ ਪੰਜਾਬ ਨਾਲ ਸਬੰਧਤ ਕਿਸਾਨ (ਲਖਬੀਰ ਸਿੰਘ) ਲਈ ਮੁਆਵਜ਼ਾ ਕਿਉਂ ਨਹੀਂ ਐਲਾਨਿਆ ਜਾਂਦਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All