ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 29 ਅਗਸਤ
ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦੇ ਮਾਮਲੇ ’ਚ ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਮੁੜ ਭਾਜਪਾ ਸਰਕਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਸਾਨਾਂ ਤੋਂ ਮੁਆਫੀ ਮੰਗਣ ਲਈ ਕਿਹਾ ਗਿਆ। ਰਾਜਪਾਲ ਨੇ ਕਿਹਾ ਕਿ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐੱਸਡੀਐੱਮ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਪੱਛਮੀ ਯੂਪੀ ਨਾਲ ਸਬੰਧਤ ਸੱਤਿਆਪਾਲ ਮਲਿਕ ਇਸ ਤੋਂ ਪਹਿਲਾਂ ਵੀ ਕਿਸਾਨਾਂ ਦੇ ਸਮਰਥਨ ਵਿੱਚ ਆਵਾਜ਼ ਉਠਾਉਂਦੇ ਰਹੇ ਹਨ।