ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਨਵੇਂ ਚੁਣੇ ਰਾਜ ਸਭਾ ਮੈਂਬਰ ਲਕਸ਼ੀਕਾਂਤ ਵਾਜਪਾਈ ਨੂੰ ਸੰਸਦ ਦੇ ਉੱਪਰਲੇ ਸਦਨ ’ਚ ਪਾਰਟੀ ਦਾ ਨਵਾਂ ਮੁੱਖ ਵ੍ਹਿਪ ਨਿਯੁਕਤ ਕੀਤਾ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਅੱਜ ਇਸ ਸਬੰਧੀ ਜਾਣਕਾਰੀ ਦਿੱਤੀ। ਭਾਜਪਾ ਦੀ ਉੱਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਰਹਿ ਚੁੱਕੇ ਵਾਜਪਾਈ ਸ਼ਿਵ ਪ੍ਰਤਾਪ ਸ਼ੁਕਲਾ ਦੀ ਥਾਂ ਲੈਣਗੇ। ਹਾਲ ਹੀ ਵਿੱਚ ਸ਼ੁਕਲਾ ਦਾ ਰਾਜ ਸਭਾ ’ਚ ਕਾਰਜਕਾਲ ਖਤਮ ਹੋ ਗਿਆ ਸੀ। -ਪੀਟੀਆਈ