ਸ੍ਰੀਨਗਰ, 25 ਜੂਨ
ਪੀਪਲਜ਼ ਡੈਮੋਕ੍ਰੈਟਿਕ ਪਾਰਟੀ ਪੀਡੀਪੀ ਮੁਖੀ ਮਹਬਿੂਬਾ ਮੁਫ਼ਤੀ ਨੇ ਕਸ਼ਮੀਰ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਹਿਸ਼ਤਗਰਦੀ ਦਾ ਰਾਹ ਛੱਡਣ ਅਤੇ ਆਪਣੀਆਂ ਜਾਨਾਂ ਬਚਾਉਣ ਕਿਉਂਕਿ ਸੁਰੱਖਿਆ ਬਲਾਂ ਨੂੰ ਉਨ੍ਹਾਂ ਦੀ ਹੱਤਿਆ ਲਈ ਨਕਦ ਇਨਾਮ ਅਤੇ ਤਰੱਕੀਆਂ ਮਿਲ ਰਹੀਆਂ ਹਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਮੈਂ ਰੋਜ਼ਾਨਾ ਤਿੰਨ ਜਾਂ ਚਾਰ ਨੌਜਵਾਨਾਂ ਨੂੰ ਮਾਰੇ ਜਾਣ ਦੀਆਂ ਖ਼ਬਰਾਂ ਸੁਣਦੀ ਹਾਂ ਜਿਸ ਦਾ ਅਰਥ ਹੈ ਕਿ ਸਥਾਨਕ ਭਰਤੀ ’ਚ ਵਾਧਾ ਹੋਇਆ ਹੈ। ਮੇਰੀ ਮਾਪਿਆਂ ਨੂੰ ਬੇਨਤੀ ਹੈ ਕਿ ਉਹ ਆਪਣੇ ਬੱਚਿਆਂ ਦੀਆਂ ਜਾਨਾਂ ਬਚਾਉਣ।’’ -ਪੀਟੀਆਈ