ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਕਿ ‘ਕੋਈ ਵੀ ਭਾਰਤ ਦੀ ਹੱਦ ਵਿੱਚ ਦਾਖ਼ਲ ਨਹੀਂ ਹੋਇਆ’, ਸਬੰਧੀ ਅੱਜ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿੱਤੇ ਸਪੱਸ਼ਟੀਕਰਨ ਦੇ ਮਾਮਲੇ ’ਤੇ ਖੱਬੀਆਂ ਪਾਰਟੀਆਂ ਨੇ ਕਿਹਾ ਕਿ ਬੋਲਣ ਤੋਂ ਪਹਿਲਾਂ ਊਹ ਆਪਣਾ ਮਨ ਬਣਾ ਲਿਆ ਕਰਨ ਅਤੇ ਗੰਭੀਰ ਮੁੱਦਿਆਂ ’ਤੇ ‘ਦੁਬਿਧਾ’ ਵਿੱਚ ਰਹਿਣਾ ਬੰਦ ਕਰਨ। ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਟਵੀਟ ਕਰਕੇ ਕਿਹ ਕਿ ਪ੍ਰਧਾਨ ਮੰਤਰੀ ਨੂੰ ਬੋਲਣ ਤੋਂ ਪਹਿਲਾਂ ਆਪਣਾ ਮਨ ਬਣਾਊਣਾ ਚਾਹੀਦਾ ਹੈ। ਸੀਪੀਆਈ ਦੇ ਜਨਰਲ ਸਕੱਤਰ ਡੀ. ਰਾਜਾ ਨੇ ਕਿਹਾ ਕਿ ਏਨੇ ਸੰਵੇਦਨਸ਼ੀਲ ਮੁੱਦੇ ’ਤੇ ਊਹ ਏਨੀ ਦੁਬਿਧਾ ਵਿੱਚ ਕਿਵੇਂ ਹੋ ਸਕਦੇ ਹਨ ਕਿ ਪ੍ਰਧਾਨ ਮੰਤਰੀ ਦਫ਼ਤਰ ਨੂੰ ਸਪੱਸ਼ਟੀਕਰਨ ਦੇਣਾ ਪਿਆ। -ਪੀਟੀਆਈ