DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Left parties meeting: ਖੱਬੇ ਪੱਖੀਆਂ ਨੂੰ ਸਿਰ ਜੋੜਨ ਦਾ ਸੱਦਾ

ਸੀ ਪੀ ਆੲੀ ਦੇ ਜਨਰਲ ਸਕੱਤਰ ਵੱਲੋਂ ਖੱਬੇ ਪੱਖੀ ਪਾਰਟੀਆਂ ਦੀ ਮੀਟਿੰਗ ਦੀ ਚਾਰਾਜੋਈ

  • fb
  • twitter
  • whatsapp
  • whatsapp
Advertisement
ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਦੇ ਜਨਰਲ ਸਕੱਤਰ ਡੀ ਰਾਜਾ ਨੇ ਖੱਬੇ ਪੱਖੀ ਪਾਰਟੀਆਂ ਦੇ ਆਗੂਆਂ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਖੱਬੇ ਪੱਖੀ ਅੰਦੋਲਨ ਨੂੰ ਦਰਪੇਸ਼ ਚੁਣੌਤੀਆਂ ’ਤੇ ਚਰਚਾ ਕਰਨ ਅਤੇ ਅਗਲੀ ਸਾਂਝੀ ਰਣਨੀਤੀ ਘੜਨ ਲਈ ਨਵੀਂ ਦਿੱਲੀ ਵਿੱਚ ਜਲਦੀ ਤੋਂ ਜਲਦੀ ਮੀਟਿੰਗ ਬੁਲਾਉਣ।ਸੂਤਰਾਂ ਅਨੁਸਾਰ, ਰਾਜਾ ਨੇ ਖੱਬੇ ਪੱਖੀ ਪਾਰਟੀਆਂ ਦੇ ਜਨਰਲ ਸਕੱਤਰਾਂ ਸੀ ਪੀ ਆਈ (ਐੱਮ) ਦੇ ਐੱਮ ਏ ਬੇਬੀ, ਸੀ ਪੀ ਆਈ (ਐੱਮ ਐੱਲ)-ਲਿਬਰੇਸ਼ਨ ਦੇ ਦੀਪਾਂਕਰ ਭੱਟਾਚਾਰੀਆ, ਫਾਰਵਰਡ ਬਲਾਕ ਦੇ ਜੀ ਦੇਵਰਾਜਨ ਅਤੇ ਆਰ ਐੱਸ ਪੀ ਦੇ ਮਨੋਜ ਭੱਟਾਚਾਰੀਆ ਨੂੰ ਪੱਤਰ ਲਿਖਿਆ ਹੈ ਅਤੇ ਕਿਹਾ ਹੈ ਕਿ ਮੀਟਿੰਗ ਦੀ ਤਰੀਕ ਜਲਦੀ ਹੀ ਤੈਅ ਕਰ ਲਈ ਜਾਵੇਗੀ। ਇਸ ਤੋਂ ਪਹਿਲਾਂ ਸੀ ਪੀ ਆਈ, ਸੀ ਪੀ ਆਈ (ਐੱਮ) ਅਤੇ ਸੀ ਪੀ ਆਈ (ਐੱਮ ਐੱਲ)-ਲਿਬਰੇਸ਼ਨ ਦੇ ਆਗੂਆਂ ਦੀ ਗੈਰ-ਰਸਮੀ ਮੀਟਿੰਗ ਹੋਣ ਦੀ ਸੰਭਾਵਨਾ ਹੈ। ਰਾਜਾ ਨੇ ਜ਼ਿਕਰ ਕੀਤਾ ਹੈ ਕਿ ਖੱਬੇ ਪੱਖੀ ਆਗੂਆਂ ਦੀ ਇਹ ਮੀਟਿੰਗ ਜੂਨ ਦੇ ਪਹਿਲੇ ਹਫ਼ਤੇ ਦਿੱਲੀ ਵਿੱਚ ਕੀਤੀ ਜਾਵੇ।

ਸੂਤਰਾਂ ਮੁਤਾਬਕ ਰਾਜਾ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਦੇਸ਼ ਇਸ ਸਮੇਂ ਚੁਣੌਤੀਪੂਰਨ ਸਿਆਸੀ, ਆਰਥਿਕ ਅਤੇ ਸਮਾਜਿਕ ਸਥਿਤੀ ਵਿੱਚੋਂ ਲੰਘ ਰਿਹਾ ਹੈ ਅਤੇ ਖੱਬੇ ਪੱਖੀ ਪਾਰਟੀਆਂ ਲੋਕਾਂ ਦੇ ਵੱਡੇ ਹਿੱਸੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਮਬੰਦ ਕਰਨ ਵਿੱਚ ਨਾਕਾਮ ਰਹੀਆਂ ਹਨ।

Advertisement

ਕੇਰਲ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਅਗਵਾਈ ਵਾਲੇ ਯੂਨਾਈਟਿਡ ਡੈਮੋਕਰੈਟਿਕ ਫਰੰਟ (ਯੂ ਡੀ ਐੱਫ) ਨੇ 102 ਸੀਟਾਂ ਜਿੱਤੀਆਂ, ਜਦਕਿ ਖੱਬੇ ਪੱਖੀ ਜਮਹੂਰੀ ਮੋਰਚਾ (ਐੱਲ ਡੀ ਐੱਫ) ਸਿਰਫ਼ 35 ਸੀਟਾਂ ’ਤੇ ਸਿਮਟ ਗਿਆ। ਇਸ ਹਾਰ ਕਾਰਨ ਪਿਛਲੇ ਲਗਪਗ ਪੰਜ ਦਹਾਕਿਆਂ ਵਿੱਚ ਪਹਿਲੀ ਵਾਰ ਭਾਰਤ ਦੇ ਕਿਸੇ ਵੀ ਸੂਬੇ ਵਿੱਚ ਖੱਬੇ ਪੱਖੀਆਂ ਦੀ ਸਰਕਾਰ ਨਹੀਂ ਰਹੀ, ਜੋ ਕੌਮੀ ਰਾਜਨੀਤੀ ਵਿੱਚ ਉਨ੍ਹਾਂ ਦੇ ਘਟਦੇ ਪ੍ਰਭਾਵ ਨੂੰ ਦਰਸਾਉਂਦਾ ਹੈ।

Advertisement

Advertisement
×