ਖੱਬੇ ਪੱਖੀ ਪਾਰਟੀਆਂ ਵੱਲੋਂ ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਨੂੰ ‘ਭਾਰਤ ਬੰਦ’ ਦੀ ਹਮਾਇਤ

ਖੇਤੀ ਕਾਨੂੰਨ ਰੱਦ ਅਤੇ ਕੌਮੀ ਮੁੱਦਰੀਕਰਨ ਪਾਈਪਲਾਈਨ ਅਤੇ ਲੇਬਰ ਕੋਡ ਖਤਮ ਕਰਨ ਦੀ ਮੰਗ ਕੀਤੀ

ਖੱਬੇ ਪੱਖੀ ਪਾਰਟੀਆਂ ਵੱਲੋਂ ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਨੂੰ ‘ਭਾਰਤ ਬੰਦ’ ਦੀ ਹਮਾਇਤ

ਨਵੀਂ ਦਿੱਲੀ, 3 ਸਤੰਬਰ

ਖੱਬੇ ਪੱਖੀ ਪਾਰਟੀਆਂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ 25 ਸਤੰਬਰ ਨੂੰ ‘ਭਾਰਤ ਬੰਦ’ ਦੇ ਸੱਦੇ ਦਾ ਸਮਰਥਨ ਦਾ ਐਲਾਨ ਕੀਤਾ ਹੈ। ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀਪੀਆਈ-ਐੱਮ), ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਫਾਰਵਰਡ ਬਲਾਕ ਅਤੇ ਇਨਕਲਾਬੀ ਸਮਾਜਵਾਦੀ ਪਾਰਟੀ (ਆਰਐੱਸਪੀ) ਵੱਲੋਂ ਵੀਰਵਾਰ ਨੂੰ ਜਾਰੀ ਸਾਂਝੇ ਬਿਆਨ ਵਿੱਚ ਲੋਕਾਂ ਨੂੰ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ। ਬਿਆਨ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਲਈ ਕਿਸਾਨਾਂ ਦਾ ਸੰਘਰਸ਼ 10 ਮਹੀਨਿਆਂ ਤੋਂ ਚੱਲ ਰਿਹਾ ਹੈ। ਖੱਬੇ ਪੱਖੀ ਪਾਰਟੀਆਂ ਨੇ ਕਿਹਾ, ‘ਕੇਂਦਰ ਦੀ ਮੋਦੀ ਸਰਕਾਰ ਅੜੀ ਹੋਈ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਤੋਂ ਮਨ੍ਹਾਂ ਕਰ ਰਹੀ ਹੈ। ਖੱਬੇ ਪੱਖੀ ਪਾਰਟੀਆਂ ਸਰਕਾਰ ਦੇ ਇਸ ਸਟੈਂਡ ਦੀ ਨਿੰਦਾ ਕਰਦੀਆਂ ਹਨ ਅਤੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰਦੀਆਂ ਹਨ। ਇਸ ਦੇ ਨਾਲ ਹੀ ਕੌਮੀ ਮੁੱਦਰੀਕਰਨ ਪਾਈਪਲਾਈਨ ਅਤੇ ਲੇਬਰ ਕੋਡ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਬਿਆਨ ’ਚ ਕਿਹਾ ਗਿਆ, ‘ਖੱਬੀਆਂ ਪਾਰਟੀਆਂ ਆਪਣੀਆਂ ਸਾਰੀਆਂ ਇਕਾਈਆਂ ਨੂੰ ਭਾਰਤ ਬੰਦ ਦੀ ਸਫਲਤਾ ਲਈ ਸਰਗਰਮੀ ਨਾਲ ਕੰਮ ਕਰਨ ਦਾ ਸੱਦਾ ਦਿੰਦੀਆਂ ਹਨ। ਖੱਬੇ ਪੱਖੀ ਪਾਰਟੀਆਂ ਨੇ ਵੀ ਲੋਕਾਂ ਨੂੰ ਵੀ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕਰਦੀਆਂ ਹਨ।’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All