ਸ੍ਰੀਨਗਰ, 30 ਅਕਤੂਬਰ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਤਿੰਨ ਨੇਤਾਵਾਂ ਦੀ ਹੱਤਿਆ ਪਿੱਛੇ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਹੱਥ ਹੈ। ਆਈਜੀ ਵਿਜੈ ਕੁਮਾਰ ਨੇ ਇਹ ਜਾਣਕਾਰੀ ਦਿੱਤੀ ਅਤੇ ਵਾਦੀ ਵਿਚਲੇ ਸੁਰੱਖਿਆ ਪ੍ਰਾਪਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਹ ਸੁਰੱਖਿਆ ਕਰਮਚਾਰੀਆਂ ਤੋਂ ਬਗ਼ੈਰ ਘਰ ਤੋਂ ਬਾਹਰ ਨਾ ਜਾਣ।