ਨਵੀਂ ਦਿੱਲੀ: ਸਾਬਕਾ ਕੇਂਦਰੀ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੁਲਕ ਵਿੱਚ ਕੋਵਿਡ- 19 ਵੈਕਸੀਨ ਦਾ ਉਤਪਾਦਨ ਵਧਾਉਣ ਸਬੰਧੀ ਤਰੀਕਿਆਂ ਦੇ ਸੁਝਾਅ ਦਿੱਤੇ ਹਨ। ਪਾਰਟੀ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪੱਤਰ ਦੀ ਕਾਪੀ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੂੰ ਵੀ ਭੇਜੀ ਗਈ ਹੈ, ਜਿਸ ਵਿੱਚ ਉਨ੍ਹਾਂ ਕੋਵਿਡ- 19 ਮਹਾਮਾਰੀ ਦੇ ਮੱਦੇਨਜ਼ਰ ਸਿਹਤ ਖੇਤਰ ਦੇ ਢਾਂਚੇ ਦਾ ਵਿਸਤਾਰ ਕਰਨ ਬਾਰੇ ਸੁਝਾਅ ਦਿੱਤੇ ਹਨ। ਪੱਤਰ ਵਿੱਚ ਇਸ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਟੀਕਿਆਂ ਦੀ ਵੱਧ ਸਪਲਾਈ ਯਕੀਨੀ ਬਣਾਉਣ ਸਬੰਧੀ ਸਿਫ਼ਾਰਸ਼ਾਂ ਵੀ ਦਿੱਤੀਆਂ ਗਈਆਂ ਹਨ। -ਪੀਟੀਆਈ