ਲਿਬਰੇਸ਼ਨ ਦਾ ਚੋਣ ਮਨੋਰਥ ਪੱਤਰ ਜਾਰੀ
ਭਾਰਤੀ ਕਮਿਊਨਿਸਟ ਪਾਰਟੀ (ਐੱਮ ਐੱਲ)-ਲਿਬਰੇਸ਼ਨ ਨੇ ਅੱਜ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ। ਇਸ ਵਿੱਚ ਬੇਜ਼ਮੀਨਿਆਂ ਨੂੰ ਜ਼ਮੀਨ ਦੇਣ ਅਤੇ ਬੰਦੋਪਾਧਿਆਏ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਕੇ 21 ਲੱਖ ਏਕੜ ਜ਼ਮੀਨ ਦੀ ਮੁੜ-ਵੰਡ ਕਰਨ ਦਾ...
Advertisement
ਭਾਰਤੀ ਕਮਿਊਨਿਸਟ ਪਾਰਟੀ (ਐੱਮ ਐੱਲ)-ਲਿਬਰੇਸ਼ਨ ਨੇ ਅੱਜ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ। ਇਸ ਵਿੱਚ ਬੇਜ਼ਮੀਨਿਆਂ ਨੂੰ ਜ਼ਮੀਨ ਦੇਣ ਅਤੇ ਬੰਦੋਪਾਧਿਆਏ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਕੇ 21 ਲੱਖ ਏਕੜ ਜ਼ਮੀਨ ਦੀ ਮੁੜ-ਵੰਡ ਕਰਨ ਦਾ ਵਾਅਦਾ ਕੀਤਾ ਗਿਆ ਹੈ। ਕਿਸਾਨਾਂ ਅਤੇ ਪੇਂਡੂ ਮਜ਼ਦੂਰਾਂ ਲਈ ਕਰਜ਼ਾ ਮੁਆਫ਼ੀ, ਸਾਰੀਆਂ ਫ਼ਸਲਾਂ ਦੀ ਸਰਕਾਰੀ ਖਰੀਦ ਅਤੇ ਮੁਫ਼ਤ ਬਿਜਲੀ ਦੇ ਐਲਾਨ ਦੇ ਨਾਲ-ਨਾਲ ਚੋਣ ਮਨੋਰਥ ਪੱਤਰ ਵਿੱਚ ਪੱਛੜੇ ਵਰਗਾਂ ਲਈ 65 ਫੀਸਦ ਰਾਖਵਾਂਕਰਨ ਅਤੇ ਇਸ ਨੂੰ ਸੰਵਿਧਾਨ ਦੀ 9ਵੀਂ ਸੂਚੀ ਵਿੱਚ ਸ਼ਾਮਲ ਕਰਨ ਦਾ ਵਾਅਦਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਮਗਨਰੇਗਾ ਤਹਿਤ 200 ਦਿਨ ਕੰਮ ਤੇ ਬੇਰੁਜ਼ਗਾਰ ਨੌਜਵਾਨਾਂ ਲਈ 3000 ਰੁਪਏ ਮਹੀਨਾ ਭੱਤਾ ਦੇਣ ਵਰਗੇ ਅਹਿਮ ਵਾਅਦੇ ਕੀਤੇ ਗਏ ਹਨ।
Advertisement
Advertisement
×

