ਸ਼ਿਮਲਾ, 17 ਮਾਰਚ
Light snow, rain in parts of Himachal; Met predicts wet spell till March 21: ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਅੱਜ ਹਲਕੀ ਬਰਫ਼ਬਾਰੀ ਹੋਈ ਜਦੋਂ ਕਿ ਹੇਠਲੇ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ। ਮੌਸਮ ਵਿਭਾਗ ਨੇ ਕਿਹਾ ਹੈ ਕਿ ਸੂਬੇ ਵਿਚ ਭਲਕ ਮੰਗਲਵਾਰ ਨੂੰ ਛੱਡ ਕੇ ਸ਼ੁੱਕਰਵਾਰ ਤੱਕ ਮੀਂਹ ਦਾ ਦੌਰ ਜਾਰੀ ਰਹੇਗਾ। ਅੱਜ ਕਲਪਾ ਵਿੱਚ 17.9 ਸੈਂਟੀਮੀਟਰ, ਸਾਂਗਲਾ ਵਿੱਚ 8.6 ਸੈਂਟੀਮੀਟਰ ਅਤੇ ਗੋਂਡਲਾ ਵਿੱਚ 1 ਸੈਂਟੀਮੀਟਰ ਬਰਫ਼ ਪਈ। ਸ਼ਿਮਲਾ, ਜੁਬਾਰਹੱਟੀ, ਕਾਂਗੜਾ, ਸੁੰਦਰਨਗਰ, ਜੋਟ ਅਤੇ ਭੁੰਤਰ ਵਿੱਚ ਤੇਜ਼ ਹਵਾਵਾਂ ਚੱਲੀਆਂ। ਮੰਡੀ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਧੁੰਦ ਕਾਰਨ ਦਿਸਣਯੋਗਤਾ 800 ਮੀਟਰ ਤੱਕ ਘੱਟ ਗਈ। ਮੌਸਮ ਵਿਭਾਗ ਨੇ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਲਾਹੌਲ ਅਤੇ ਸਪਿਤੀ, ਕਿਨੌਰ ਅਤੇ ਚੰਬਾ ਦੇ ਉੱਚੇ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਹਲਕਾ ਮੀਂਹ ਅਤੇ ਬਰਫ਼ਬਾਰੀ ਦੀ ਪੇਸ਼ੀਨਗੋਈ ਕੀਤੀ ਹੈ। ਦੂਜੇ ਪਾਸੇ ਕੇਲੋਂਗ ਸਭ ਤੋਂ ਠੰਡਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ ਮਨਫੀ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੀਟੀਆਈ