DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Liquor Tragedy: ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ

ਮੁੱਖ ਮੰਤਰੀ ਮੋਹਨ ਯਾਦਵ ਵੱਲੋਂ ਜਾਂਚ ਦੇ ਹੁਕਮ; ਪ੍ਰਸ਼ਾਸਨ ਨੇ 7 ਸ਼ਰਾਬ ਦੇ ਠੇਕੇ ਸੀਲ ਕੀਤੇ

  • fb
  • twitter
  • whatsapp
  • whatsapp
featured-img featured-img
ਸੰਕੇਤ ਤਸਵੀਰ।
Advertisement

ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਸ਼ੱਕੀ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਬਿਮਾਰ ਹੋ ਗਏ। ਸ਼ੁਰੂਆਤੀ ਜਾਂਚ ਵਿੱਚ ਇਹ ਸ਼ਰਾਬ ਗੁਆਂਢੀ ਸੂੂਬੇ ਉੱਤਰ ਪ੍ਰਦੇਸ਼ ਦੇ ਲਲਿਤਪੁਰ ਤੋਂ ਸਪਲਾਈ ਕੀਤੇ ਜਾਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਸਥਾਨਕ ਭਾਜਪਾ ਵਿਧਾਇਕ ਵਰੇਂਦਰ ਲੋਧੀ ਨੇ ਦਾਅਵਾ ਕੀਤਾ ਹੈ ਕਿ ਬਾਂਡਾ ਤਹਿਸੀਲ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ ਅਤੇ ਲਗਭਗ 25 ਲੋਕਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ, ਸਾਬਕਾ ਕਾਂਗਰਸ ਵਿਧਾਇਕ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਬਾਂਡਾ ਬਲਾਕ ਦੇ ਕਈ ਪਿੰਡਾਂ (ਜਿਵੇਂ ਬਰਾਜ, ਘੁੱਘਰ, ਨੌਰਾਜ) ਦੇ ਲੋਕਾਂ ਨੇ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਵਿਗੜ ਗਈ।

Advertisement

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਵਿਰੋਧੀ ਧਿਰ ਕਾਂਗਰਸ ਨੇ ਇਸ ਦੁਖਾਂਤ ਦੀ ਨਿਆਇਕ ਜਾਂਚ (ਜੁਡੀਸ਼ੀਅਲ ਇਨਕੁਆਇਰੀ) ਦੀ ਮੰਗ ਕੀਤੀ ਹੈ।

Advertisement

ਸਾਗਰ ਦੀ ਕਲੈਕਟਰ ਪ੍ਰਤਿਭਾ ਪਾਲ ਨੇ ਦੱਸਿਆ ਕਿ ਪ੍ਰਭਾਵਿਤ ਇਲਾਕੇ ਵਿੱਚ ਸਕ੍ਰੀਨਿੰਗ ਚੱਲ ਰਹੀ ਹੈ ਅਤੇ ਬੁਖ਼ਾਰ ਜਾਂ ਸਿਰਦਰਦ ਦੀ ਸ਼ਿਕਾਇਤ ਵਾਲੇ ਮਰੀਜ਼ਾਂ ਨੂੰ ਬੁੰਦੇਲਖੰਡ ਮੈਡੀਕਲ ਕਾਲਜ ਅਤੇ ਹਸਪਤਾਲ (BMCH) ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਲਲਿਤਪੁਰ ਨਾਲ ਲੱਗਦੀ ਸਰਹੱਦ ਹੋਣ ਕਾਰਨ ਉੱਥੋਂ ਦੇ ਇੱਕ ਗਿਰੋਹ ਵੱਲੋਂ ਇਹ ਜ਼ਹਿਰੀਲੀ ਸ਼ਰਾਬ ਸਪਲਾਈ ਕੀਤੇ ਜਾਣ ਦੀ ਜਾਂਚ ਕੀਤੀ ਜਾ ਰਹੀ ਹੈ।

ਪ੍ਰਸ਼ਾਸਨ ਨੇ ਇਹਤਿਆਤ ਵਜੋਂ ਖੇਤਰ ਦੀਆਂ 7 ਸ਼ਰਾਬ ਦੀਆਂ ਦੁਕਾਨਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਨਮੂਨੇ ਲੈ ਕੇ ਜਾਂਚ ਲਈ ਭੇਜ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਹ ਘਟਨਾ ਗੁਆਂਢੀ ਰਾਜ ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ 13 ਲੋਕਾਂ ਦੀ ਹੋਈ ਮੌਤ ਤੋਂ ਕੁਝ ਦਿਨਾਂ ਬਾਅਦ ਹੀ ਸਾਹਮਣੇ ਆਈ ਹੈ।

Advertisement
×