ਨਵੀਂ ਦਿੱਲੀ, 23 ਨਵੰਬਰ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕਰਨ ਲਈ 26 ਬਿੱਲ ਸੂਚੀਬੱਧ ਕੀਤੇ ਗਏ ਹਨ। ਇਨ੍ਹਾਂ ਵਿੱਚ ਇਕ ਬਿੱਲ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਅਤੇ ਦੂਜਾ ਬਿੱਲ ਕ੍ਰਿਪਟੋਕਰੰਸੀ ਨਾਲ ਸਬੰਧਤ ਸ਼ਾਮਲ ਹੈ। ਇਸ ਬਿੱਲ ਤਹਿਤ ਭਾਰਤ ਵਿੱਚ ਹਰ ਤਰ੍ਹਾਂ ਦੀ ਨਿੱਜੀ ਕ੍ਰਿਪਟੋਕਰੰਸੀ ਉੱਤੇ ਪਾਬੰਦੀ ਲਗਾਉਣ ਦੀ ਗੱਲ ਕਹੀ ਗਈ ਹੈ। ਇਹ ਜਾਣਕਾਰੀ ਲੋਕ ਸਭਾ ਸਕੱਤਰੇਤ ਵਲੋਂ ਜਾਰੀ ਬੁਲੇਟਿਨ ਵਿੱਚ ਦਿੱਤੀ ਗਈ ਹੈ। -ਪੀਟੀਆਈ