ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਪਣੇ ਸੰਵਿਧਾਨਕ ਬੈਂਚਾਂ ਵੱਲੋਂ ਕੀਤੀ ਜਾਣ ਵਾਲੀ ਸੁਣਵਾਈ ਦੇ ਸਿੱਧੇ ਪ੍ਰਸਾਰਣ ਦਾ ਅਮਲ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ। ਭਾਰਤ ਦੇ ਤਤਕਾਲੀਨ ਚੀਫ਼ ਜਸਟਿਸ ਦੀਪਕ ਮਿਸ਼ਰਾ ਨੇ ਚਾਰ ਸਾਲ ਪਹਿਲਾਂ ਅੱਜ ਦੇ ਹੀ ਦਿਨ ਸੰਵਿਧਾਨਕ ਮਹੱਤਤਾ ਵਾਲੇ ਕੇਸਾਂ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਜਾਂ ਵੈੱਬਕਾਸਟ ਕੀਤੇ ਜਾਣ ਬਾਰੇ ਫੈਸਲਾ ਸੁਣਾਇਆ ਸੀ। ਜਸਟਿਸ ਮਿਸ਼ਰਾ ਨੇ ਕਿਹਾ ਸੀ ਕਿ ‘ਸੂਰਜ ਦੀ ਰੋਸ਼ਨੀ ਸਭ ਤੋਂ ਵਧੀਆ ਕੀਟਾਣੂਨਾਸ਼ਕ ਹੈ।’ ਕੋਰਟ ਦੀ ਕਾਰਵਾਈ ਤੱਕ ‘webcast. gov. in/scindia ਜ਼ਰੀਏ ਪਹੁੰਚ ਕੀਤੀ ਜਾ ਸਕਦੀ ਹੈ। ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਲੰਘੇ ਦਿਨ ਕਿਹਾ ਸੀ ਕਿ ਅਦਾਲਤੀ ਕਾਰਵਾਈ ਦੇ ਸਿੱਧੇ ਪ੍ਰਸਾਰਣ ਲਈ ਯੂਟਿਊਬ ਆਰਜ਼ੀ ਪ੍ਰਬੰਧ ਹੈ ਤੇ ਜਲਦੀ ਹੀ ਉਨ੍ਹਾਂ ਦਾ ਆਪਣਾ ‘ਮੰਚ’ ਹੋਵੇਗਾ। -ਪੀਟੀਆਈ