ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਹਾਰ ਵਿਧਾਨ ਸਭਾ ਸਪੀਕਰ ਦੇ ਅਹੁਦੇ ਲਈ ਲੋਬਿੰਗ ਤੇਜ਼ ਹੋਈ

  ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਸੂਬੇ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰਨ ਤੋਂ ਇੱਕ ਦਿਨ ਬਾਅਦ, ਸੱਤਾਧਾਰੀ NDA ਦੇ ਸੂਤਰਾਂ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਲਈ ਲਾਬਿੰਗ ਤੇਜ਼ ਹੋ ਗਈ ਹੈ। ਉਨ੍ਹਾਂ...
Advertisement

 

ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਸੂਬੇ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰਨ ਤੋਂ ਇੱਕ ਦਿਨ ਬਾਅਦ, ਸੱਤਾਧਾਰੀ NDA ਦੇ ਸੂਤਰਾਂ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਲਈ ਲਾਬਿੰਗ ਤੇਜ਼ ਹੋ ਗਈ ਹੈ।

Advertisement

ਉਨ੍ਹਾਂ ਦੱਸਿਆ ਕਿ ਭਾਜਪਾ ਵਿਧਾਇਕ ਪ੍ਰੇਮ ਕੁਮਾਰ, ਜੋ ਗਯਾ ਟਾਊਨ ਵਿਧਾਨ ਸਭਾ ਸੀਟ ਤੋਂ ਲਗਾਤਾਰ ਨੌਵੀਂ ਵਾਰ ਚੁਣੇ ਗਏ ਹਨ, ਨੂੰ ਪਾਰਟੀ ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਹੋਣ ਕਾਰਨ ਸਪੀਕਰ ਦੇ ਅਹੁਦੇ ਲਈ ਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਡੀ(ਯੂ) ਦੇ ਝਾਝਾ ਤੋਂ ਵਿਧਾਇਕ ਦਾਮੋਦਰ ਰਾਵਤ ਦਾ ਨਾਂ ਵੀ ਚਰਚਾ ਵਿੱਚ ਹੈ।

ਸੂਤਰਾਂ ਨੇ ਦੱਸਿਆ ਕਿ ਜਲਦੀ ਹੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ ਤਾਂ ਜੋ ਸਾਰੇ 243 ਚੁਣੇ ਹੋਏ ਮੈਂਬਰ ਸਹੁੰ ਚੁੱਕ ਸਕਣ ਅਤੇ ਸਪੀਕਰ ਦੀ ਚੋਣ ਕਰ ਸਕਣ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਦੀ ਮਿਤੀ 25 ਨਵੰਬਰ ਨੂੰ ਹੋਣ ਵਾਲੀ ਸੁਬਾਈ ਕੈਬਨਿਟ ਦੀ ਮੀਟਿੰਗ ਵਿੱਚ ਤੈਅ ਕੀਤੀ ਜਾਵੇਗੀ।

ਸੂਤਰਾਂ ਨੇ ਦੱਸਿਆ ਕਿ NDA ਦੇ ਦੋ ਮੁੱਖ ਭਾਈਵਾਲ – ਭਾਜਪਾ ਅਤੇ ਜੇਡੀ (ਯੂ) – ਸਪੀਕਰ ਦੇ ਅਹੁਦੇ ’ਤੇ ਨਜ਼ਰ ਰੱਖ ਰਹੇ ਹਨ।

ਸੂਤਰਾਂ ਨੇ ਦੱਸਿਆ, "ਜੇਡੀ (ਯੂ) ਦੇ ਆਗੂਆਂ ਦੇ ਇੱਕ ਹਿੱਸੇ ਦਾ ਮੰਨਣਾ ਹੈ ਕਿਉਂਕਿ ਭਾਜਪਾ ਦੇ ਅਵਧੇਸ਼ ਨਰਾਇਣ ਸਿੰਘ ਰਾਜ ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਦੇ ਅਹੁਦੇ 'ਤੇ ਹਨ, ਇਸ ਲਈ ਵਿਧਾਨ ਸਭਾ ਦਾ ਸਪੀਕਰ ਨਿਤੀਸ਼ ਕੁਮਾਰ ਦੀ ਪਾਰਟੀ ਨੂੰ ਮਿਲਣਾ ਚਾਹੀਦਾ ਹੈ।" ਉਨ੍ਹਾਂ ਕਿਹਾ ਕਿ ਭਾਜਪਾ ਡਿਪਟੀ ਸਪੀਕਰ ਦਾ ਅਹੁਦਾ ਲੈ ਸਕਦੀ ਹੈ।

ਜੇਡੀ(ਯੂ) ਸੁਪਰੀਮੋ ਨਿਤੀਸ਼ ਕੁਮਾਰ ਨੇ ਵੀਰਵਾਰ ਨੂੰ ਇੱਥੇ ਇੱਕ ਸ਼ਾਨਦਾਰ ਸਮਾਰੋਹ ਵਿੱਚ ਰਿਕਾਰਡ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਪੀਟੀਆਈ

Advertisement
Show comments