DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab civic poll results: ਹੁਸ਼ਿਆਰਪੁਰ, ਜਲਾਲਾਬਾਦ ਤੇ ਮਮਦੋਟ ’ਚ ‘ਆਪ’ ਜੇਤੂ

ਗੁਰੂਹਰਸਹਾਏ ਨਗਰ ਕੌਂਸਲ ’ਤੇ ਕਾਂਗਰਸ ਹੋਈ ਕਾਬਜ਼

  • fb
  • twitter
  • whatsapp
  • whatsapp
featured-img featured-img
ਹੁਸ਼ਿਆਰਪੁਰ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਆਉਣ ’ਤੇ ਜਿੱਤ ਦੀ ਖੁਸ਼ੀ ਮਨਾਉਂਦੇ ਹੋਏ ‘ਆਪ’ ਆਗੂ ਅਤੇ ਵਰਕਰ। -ਫੋਟੋ: ਮਲਕੀਅਤ ਸਿੰਘ
Advertisement

ਪੰਜਾਬ ਵਿੱਚ ਅੱਜ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਵੋਟਾਂ ਪੈਣ ਦਾ ਅਮਲ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਿਆ। ਇਨ੍ਹਾਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਆਪਣਾ ਜਲਵਾ ਦਿਖਾਉਣ ਵਿੱਚ ਸਫਲ ਰਹੀ। ਇਨ੍ਹਾਂ ਚੋਣਾਂ ਦੌਰਾਨ ‘ਆਪ’ ਨੇ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਜਲਾਲਾਬਾਦ ਤੇ ਨਗਰ ਪੰਚਾਇਤ ਮਮਦੋਟ ਵਿੱਚ ਜਿੱਤ ਹਾਸਲ ਕੀਤੀ ਹੈ ਜਦੋਂ ਕਿ ਨਗਰ ਕੌਂਸਲ ਗੁਰੂਹਰਸਹਾਏ ’ਤੇ ਕਾਂਗਰਸ ਪਾਰਟੀ ਕਾਬਜ਼ ਰਹੀ।

ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਹੁਸ਼ਿਆਰਪੁਰ ਦੇ ਕੁੱਲ 50 ਵਾਰਡਾਂ ਵਿੱਚੋਂ ‘ਆਪ’ ਨੇ 35 ਵਾਰਡਾਂ ’ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੇ 9 ਤੇ ਭਾਜਪਾ ਨੇ 3 ਵਾਰਡਾਂ ’ਚ ਜਿੱਤ ਹਾਸਲ ਕੀਤੀ ਜਦਕਿ 3 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ ਹਨ। ਹੁਸ਼ਿਆਰਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਖਾਤਾ ਖੋਲ੍ਹਣ ਵਿੱਚ ਵੀ ਨਾਕਾਮ ਰਹੀਆਂ।

Advertisement

ਨਗਰ ਕੌਂਸਲ ਜਲਾਲਾਬਾਦ ਦੇ ਕੁੱਲ 17 ਵਾਰਡਾਂ ਵਿੱਚੋਂ ‘ਆਪ’ ਨੇ 12, ਕਾਂਗਰਸ ਨੇ 4 ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰਡ ਵਿੱਚ ਜਿੱਤ ਹਾਸਲ ਕੀਤੀ, ਜਦੋਂ ਕਿ ਭਾਜਪਾ ਖਾਤਾ ਵੀ ਨਹੀਂ ਖੋਲ੍ਹ ਸਕੀ। ਨਗਰ ਪੰਚਾਇਤ ਮਮਦੋਟ ਦੇ 13 ਵਾਰਡਾਂ ਵਿੱਚੋਂ ‘ਆਪ’ ਨੇ 9 ਅਤੇ ਸ਼੍ਰੋਮਣੀ ਅਕਾਲੀ ਦਲ ਨੇ 4 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ ਹੈ। ਜ਼ਿਲ੍ਹਾ ਫਿਰੋਜ਼ਪੁਰ ਦੀ ਨਗਰ ਕੌਂਸਲ ਗੁਰੂਹਰਸਹਾਏ ਦੇ ਕੁੱਲ 15 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੇ 13 ਅਤੇ ਸ਼੍ਰੋਮਣੀ ਅਕਾਲੀ ਦਲ ਨੇ 2 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ ਹੈ। ਇੱਥੋਂ ਸੱਤਾਧਾਰੀ ਧਿਰ ‘ਆਪ’ ਪੂਰੀ ਤਰ੍ਹਾਂ ਸਾਫ਼ ਹੋ ਗਈ।

Advertisement

Advertisement
×