ਨਵੀਂ ਦਿੱਲੀ, 17 ਅਕਤੂਬਰ
ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪ੍ਰਧਾਨ ਚਿਰਾਗ ਪਾਸਵਾਨ ਨੇ ਆਉਣ ਵਾਲੀਆਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰ ਉਤਾਰਨ ਕਰਨ ਦਾ ਐਲਾਨ ਕੀਤਾ ਹੈ। ਪਾਸਵਾਨ ਨੇ ਕਿਹਾ ਕਿ ਪਾਰਟੀ ਨੇ ਹਾਲੇ ਇਹ ਫ਼ੈਸਲਾ ਕਰਨਾ ਹੈ ਕਿ ਉਨ੍ਹਾਂ ਵੱਲੋਂ ਦੋਵਾਂ ਰਾਜਾਂ ਵਿੱਚ ਕਿੰਨੀਆਂ ਸੀਟਾਂ ’ਤੇ ਚੋਣ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਭਾਜਪਾ ਸ਼ਾਸਿਤ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ’ਚ ਚੋਣਾਂ ਲੜਨ ਦਾ ਫੈਸਲਾ ਕੀਤਾ ਗਿਆ ਹੈ। ਪਾਸਵਾਨ ਨੇ ਕਿਹਾ, ‘‘ਪਾਰਟੀ ਨੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਅਸੀਂ ਜਲਦੀ ਹੀ ਗੁਜਰਾਤ ਚੋਣਾਂ ਲਈ ਸੀਟਾਂ ਤੇ ਉਮੀਦਵਾਰਾਂ ਦੀ ਸੂਚੀ ਬਾਰੇ ਫ਼ੈਸਲਾ ਕਰਾਂਗੇ।’’ -ਪੀਟੀਆਈ