ਟ੍ਰਿਬਿਊਨ ਨਿਊਜ਼ ਸਰਵਿਸ
ਬਠਿੰਡਾ, 13 ਜੂਨ
ਇਲਾਕੇ ਵਿੱਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਸੋਮਵਾਰ ਨੂੰ ਲੋਕ ਮੋਰਚਾ ਪੰਜਾਬ ਦੇ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਉਹ ਮੰਗ ਕਰ ਰਹੇ ਸਨ ਕਿ ਪਾਣੀ ਦੀ ਸਮੱਸਿਆ ਦਾ ਨਿਪਟਾਰਾ ਛੇਤੀ ਕੀਤਾ ਜਾਵੇ। ਰੋਸ ਪ੍ਰਦਰਸ਼ਨ ਵਿੱਚ ਔਰਤਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ਆਪ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।