ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੋਕ ਸਭਾ: ਦੀਪਮ ਵਿਵਾਦ ਨੂੰ ਲੈ ਕੇ ਡੀਐੱਮਕੇ ਮੈਂਬਰਾਂ ਵੱਲੋਂ ਵਿਰੋਧ

ਤਾਮਿਲਨਾਡੂ ਵਿੱਚ ਦੀਵਾ ਜਗਾਉਣ ਦੇ ਵਿਵਾਦ ਨੂੰ ਲੈ ਕੇ ਡੀਐੱਮਕੇ ਮੈਂਬਰਾਂ ਦੇ ਵਿਰੋਧ ਕਾਰਨ ਸ਼ੁੱਕਰਵਾਰ ਨੂੰ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਜਿਸ ਉਪਰੰਤ ਸਦਨ ਮੁੜ ਜੁੜਿਆ। ਡੀਐੱਮਕੇ ਦੀ ਅਗਵਾਈ ਵਾਲੀ ਤਾਮਿਲਨਾਡੂ ਸਰਕਾਰ...
file photo
Advertisement

ਤਾਮਿਲਨਾਡੂ ਵਿੱਚ ਦੀਵਾ ਜਗਾਉਣ ਦੇ ਵਿਵਾਦ ਨੂੰ ਲੈ ਕੇ ਡੀਐੱਮਕੇ ਮੈਂਬਰਾਂ ਦੇ ਵਿਰੋਧ ਕਾਰਨ ਸ਼ੁੱਕਰਵਾਰ ਨੂੰ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਜਿਸ ਉਪਰੰਤ ਸਦਨ ਮੁੜ ਜੁੜਿਆ।

ਡੀਐੱਮਕੇ ਦੀ ਅਗਵਾਈ ਵਾਲੀ ਤਾਮਿਲਨਾਡੂ ਸਰਕਾਰ ਨੇ ਮਦਰਾਸ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਸੁਪਰੀਮ ਕੋਰਟ ਵਿੱਚ ਅਰਜ਼ੀ ਦਿੱਤੀ ਹੈ, ਜਿਸ ਵਿੱਚ ਅਰੁਲਮੀਘੂ ਸੁਬਰਾਮਨੀਆ ਸਵਾਮੀ ਮੰਦਰ ਦੇ ਸ਼ਰਧਾਲੂਆਂ ਨੂੰ ਦਰਗਾਹ ਦੇ ਨੇੜੇ ਥਿਰੂਪਰਾਨਕੁੰਦਰਮ ਪਹਾੜੀ 'ਤੇ ਸਥਿਤ ਇੱਕ ਪੱਥਰ ਦੇ ਦੀਵੇ ਦੇ ਥੰਮ੍ਹ 'ਦੀਪਥੂਨ' 'ਤੇ ਰਵਾਇਤੀ 'ਕਾਰਥਿਗਈ ਦੀਪਮ' ਦੀਵਾ ਜਗਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

Advertisement

ਡੀਐੱਮਕੇ ਮੈਂਬਰਾਂ ਨੇ ਸਦਨ ਵਿੱਚ ਇਹ ਮੁੱਦਾ ਉਠਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਵਿੱਚੋਂ ਕੁਝ ਨੇ ਸਦਨ ਦੇ ਵਿਚਕਾਰ ਜਾ ਕੇ ਵੀ ਵਿਰੋਧ ਪ੍ਰਦਰਸ਼ਨ ਕੀਤਾ। ਸਪੀਕਰ ਓਮ ਬਿਰਲਾ ਨੇ ਵਿਰੋਧ ਕਰ ਰਹੇ ਮੈਂਬਰਾਂ ਨੂੰ ਦੱਸਿਆ ਕਿ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਸੀਟਾਂ 'ਤੇ ਵਾਪਸ ਜਾਣ ਦੀ ਅਪੀਲ ਕੀਤੀ।

ਪ੍ਰਸ਼ਨ ਕਾਲ ਦੌਰਾਨ, ਘੱਟੋ-ਘੱਟ ਚਾਰ ਪ੍ਰਸ਼ਨ ਅਤੇ ਉਨ੍ਹਾਂ ਦੇ ਪੂਰਕ ਪ੍ਰਸ਼ਨ (supplementaries) ਲਏ ਗਏ। ਵਿਰੋਧ ਪ੍ਰਦਰਸ਼ਨ ਜਾਰੀ ਰਹਿਣ ਕਾਰਨ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

Advertisement
Show comments