ਲੋਕ ਸਭਾ ਚੋਣਾਂ: ਭਾਜਪਾ ਸਪਸ਼ਟ ਬਹੁਮਤ ਤੋਂ ਖੁੰਝੀ
ਸਰਕਾਰ ਬਣਾਉਣ ਲਈ ਭਾਈਵਾਲਾਂ ’ਤੇ ਰੱਖਣੀ ਹੋਵੇਗੀ ਟੇਕ; ਕਾਂਗਰਸ ਦੀ ਅਗਵਾਈ ਵਾਲੇ ਇੰਡੀਆ ਗੱਠਜੋੜ ਨੇ ਐਗਜ਼ਿਟ ਪੋਲ ਦੇ ਅਨੁਮਾਨਾਂ ਨੂੰ ਗ਼ਲਤ ਸਾਬਤ ਕੀਤਾ
ਨਵੀਂ ਦਿੱਲੀ ਵਿੱਚ ਭਾਜਪਾ ਹੈੱਡਕੁਆਰਟਰ ਵਿੱਚ ਜੇਤੂ ਨਿਸ਼ਾਨ ਬਣਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਪਾਰਟੀ ਪ੍ਰਧਾਨ ਜੇਪੀ ਨੱਢਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ। -ਫੋਟੋ: ਪੀਟੀਆਈ
Advertisement
ਨਵੀਂ ਦਿੱਲੀ, 4 ਜੂਨ
ਲੋਕ ਸਭਾ ਚੋਣਾਂ ਦੇ ਅਣਕਿਆਸੇ ਰੁਝਾਨ/ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡਾ ਝਟਕਾ ਹਨ। ਇਨ੍ਹਾਂ ਰੁਝਾਨਾਂ ਵਿਚ ਭਾਜਪਾ 241 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ ਪਰ ਪ੍ਰਧਾਨ ਮੰਤਰੀ ਦੇ ‘400 ਪਾਰ’ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਤੇ ਪਾਰਟੀ (ਭਾਜਪਾ) ਆਪਣੇ ਦਮ ’ਤੇ ਸਪਸ਼ਟ ਬਹੁਮਤ ਜੁਟਾਉਣ ਵਿਚ ਵੀ ਨਾਕਾਮ ਰਹੀ। ਰੁਝਾਨਾਂ ਵਿਚ ਐੱਨਡੀਏ ਗੱਠਜੋੜ ਨੂੰ 294 ਸੀਟਾਂ ’ਤੇ ਅੱਗੇ ਦਰਸਾਇਆ ਗਿਆ ਹੈ।
Advertisement
ਉੱਧਰ, ਕਾਂਗਰਸ ਦੀ ਅਗਵਾਈ ਵਾਲਾ ‘ਇੰਡੀਆ’ ਗੱਠਜੋੜ 231 ਸੀਟਾਂ ’ਤੇ ਚੜ੍ਹਤ ਬਣਾ ਕੇ ਮਜ਼ਬੂਤ ਤਾਕਤ ਵਜੋਂ ਉਭਰਿਆ ਹੈ। ਗੱਠਜੋੜ ਨੇ ਐਗਜ਼ਿਟ ਪੋਲ ਦੇ ਅਨੁਮਾਨਾਂ ਨੂੰ ਗ਼ਲਤ ਸਾਬਤ ਕਰਦਿਆਂ ਯੂਪੀ, ਮਹਾਰਾਸ਼ਟਰ, ਰਾਜਸਥਾਨ, ਹਰਿਆਣਾ ਤੇ ਕਰਨਾਟਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। -ਪੀਟੀਆਈ
Advertisement
×