ਗੁਜਰਾਤ ’ਚ ਸ਼ਮਸ਼ਾਨਘਾਟਾਂ ਦੇ ਬਾਹਰ ਲੱਗੀਆਂ ਲੰਮੀਆਂ ਕਤਾਰਾਂ

ਗੁਜਰਾਤ ’ਚ ਸ਼ਮਸ਼ਾਨਘਾਟਾਂ ਦੇ ਬਾਹਰ ਲੱਗੀਆਂ ਲੰਮੀਆਂ ਕਤਾਰਾਂ

ਸੂਰਤ ਵਿੱਚ ਬੁੱਧਵਾਰ ਨੂੰ ਇਕ ਵਲੰਟੀਅਰ ਕਰੋਨਾ ਕਰ ਕੇ ਫੌਤ ਹੋੲੇ ਲੋਕਾਂ ਦੀਆਂ ਅਸਥੀਆਂ ਵਾਲੇ ਕਲਸ਼ਾਂ ਨੂੰ ਹਰਿਦੁਆਰ ਦੀ ਅੰਤਿਮ ਯਾਤਰਾਂ ਲਈ ਤਿਆਰ ਕਰਦਾ ਹੋਇਆ। -ਫੋਟੋ: ਪੀਟੀਆਈ

ਅਹਿਮਦਾਬਾਦ, 14 ਅਪਰੈਲ

ਪਿਛਲੇ ਇਕ ਹਫਤੇ ਦੌਰਾਨ ਕਰੋਨਾਵਾਇਰਸ ਕਰ ਕੇ ਹੋਈਆਂ ਮੌਤਾਂ ਦਾ ਅੰਕੜਾ ਤੇਜ਼ੀ ਨਾਲ ਵਧਣ ਦਰਮਿਆਨ ਗੁਜਰਾਤ ਦੇ ਕਈ ਸ਼ਮਸ਼ਾਨਘਾਟਾਂ ਵਿੱਚ ਲੋਕਾਂ ਨੂੰ ਆਪਣੇ ਸਕੇ ਸਬੰਧੀਆਂ ਦੀਆਂ ਅੰਤਿਮ ਰਸਮਾਂ ਲਈ ਘੰਟਿਆਂਬੱਧੀ ਕਤਾਰਾਂ ਵਿੱਚ ਖੜ੍ਹ ਕੇ ਉਡੀਕ ਕਰਨੀ ਪੈ ਰਹੀ ਹੈ। ਦੱਸਣਾ ਬਣਦਾ ਹੈ ਕਿ ਹਿੰਦੂ ਆਮ ਕਰਕੇ ਸੂਰਜ ਛਿਪਣ ਮਗਰੋਂ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕਰਦੇ, ਲਿਹਾਜ਼ਾ ਬਹੁਤਿਆਂ ਕੋਲ ਕੋਈ ਬਦਲ ਨਾ ਹੋਣ ਕਰਕੇ ਉਹ ਰਾਤ ਨੂੰ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਮਜਬੂਰ ਹਨ। ਦੋ ਦਿਨ ਪਹਿਲਾਂ ਸੂਰਤ ਸ਼ਹਿਰ ਦੇ ਉਮਰਾ ਖੇਤਰ ਵਿਚਲੇ ਸ਼ਮਸ਼ਾਨਘਾਟ ਵਿੱਚ ਰਾਤ ਨੂੰ ਇਕ ਵੇਲੇ 25 ਦੇ ਕਰੀਬ ਮ੍ਰਿਤਕ ਦੇਹਾਂ ਦਾ ਸਸਕਾਰ ਕੀਤਾ ਗਿਆ। ਵਡੋਦਰਾ ਨਗਰ ਨਿਗਮ ਦੀ ਸਟੈਂਡਿੰਗ ਕਮੇਟੀ ਦੇ ਚੇਅਰਮੈਨ ਹਿਤੇਂਦਰ ਪਟੇਲ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਕੁਝ ਸ਼ਮਸ਼ਾਨਘਾਟਾਂ ਵਿੱਚ ਸਸਕਾਰ ਲਈ ਪਈ ਭੀੜ ਕਰਕੇ ਲੋਕਾਂ ਨੂੰ ਰਾਤ ਸਮੇਂ ਦਾਹ ਸਸਕਾਰ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੋਕਾਂ ਦੀ ਉਡੀਕ ਨੂੰ ਘਟਾਉਣ ਲਈ ਕੁਝ ਥਾਵਾਂ ’ਤੇ ਬੰਦ ਪਏ ਬਿਜਲਈ ਸ਼ਮਸ਼ਾਨਘਾਟਾਂ ਨੂੰ ਮੁਰੰਮਤ ਮਗਰੋਂ ਮੁੜ ਚਾਲੂ ਕੀਤਾ ਹੈ। ਉਧਰ ਅਹਿਮਦਾਬਾਦ ਸ਼ਹਿਰ ਵਿੱਚ ਪੀੜਤਾਂ ਦੇ ਕੁਝ ਰਿਸ਼ਤੇਦਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਸਕਾਰ ਲਈ ਅੱਠ ਘੰਟਿਆਂ ਤੱਕ ਉਡੀਕ ਕਰਨੀ ਪੈ ਰਹੀ ਹੈ। -ਪੀਟੀਆਈ

ਮੁੰਬਈ ਵਿੱਚ ਧਾਰਾ 144 ਤਹਿਤ ਪਾਬੰਦੀਆਂ ਦੇ ਹੁਕਮ ਜਾਰੀ

ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਵੱਲੋਂ ਸੂਬੇ ਵਿੱਚ ਕਰਫਿਊ ਵਰਗੀਆਂ ਪਾਬੰਦੀਆਂ ਲਾਗੂ ਕਰਨ ਦੇ ਹੁਕਮਾਂ ਤੋਂ ਇਕ ਦਿਨ ਮਗਰੋਂ ਮੁੰਬਈ ਪੁਲੀਸ ਨੇ ਕੋਵਿਡ-19 ਦੇ ਫੈਲਾਅ ਨੂੰ ਠੱਲ੍ਹਣ ਲਈ ਸੀਆਰਪੀਸੀ ਦੀ ਧਾਰਾ 144 ਤਹਿਤ ਸੱਜਰੇ ਹੁਕਮ ਜਾਰੀ ਕਰਦਿਆਂ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕ ਥਾਂ ’ਤੇ ਇਕੱਠੇ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ। ਪਾਬੰਦੀ ਦੇ ਹੁਕਮ ਬੁੱਧਵਾਰ ਰਾਤ 8 ਵਜੇ ਤੋਂ 1 ਮਈ ਨੂੰ ਸਵੇਰੇ 7 ਵਜੇ ਤੱਕ  ਅਮਲ ਵਿੱਚ ਰਹਿਣਗੇ। ਹੁਕਮਾਂ ਤਹਿਤ ਸਾਰੇ ਅਦਾਰੇ, ਜਨਤਕ ਥਾਵਾਂ, ਸਰਗਰਮੀਆਂ ਤੇ ਸੇਵਾਵਾਂ (ਜ਼ਰੂਰੀ ਸੇਵਾਵਾਂ ਨੂੰ ਛੱਡ ਕੇ) ਬੰਦ ਰਹਿਣਗੀਆਂ ਤੇ ਵਾਜਬ ਕਾਰਨ ਤੋਂ ਬਿਨਾਂ ਕਿਸੇ ਨੂੰ ਵੀ ਜਨਤਕ ਥਾਵਾਂ ’ਤੇ ਜਾਣ ਦੀ ਮਨਾਹੀ ਰਹੇਗੀ। -ਪੀਟੀਆਈ

ਯੂਪੀ ਦੇ ਮੁੱਖ ਮੰਤਰੀ ਯੋਗੀ ਕਰੋਨਾ ਪਾਜ਼ੇਟਿਵ

ਲਖ਼ਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਟੈਸਟ ਦਾ ਨਤੀਜਾ ਆਉਣ ਤੋਂ ਪਹਿਲਾਂ ਹੀ ਇਕਾਂਤਵਾਸ ਹੋ ਗਏ ਸਨ ਕਿਉਂਕਿ ਮੁੱਖ ਮੰਤਰੀ ਦੇ ਸੰਪਰਕ ਵਿਚ ਆਏ ਕੁਝ ਅਧਿਕਾਰੀ ਵੀ ਪਾਜ਼ੇਟਿਵ ਮਿਲੇ ਸਨ। ਆਦਿੱਤਿਆਨਾਥ ਨੇ ਪੰਜ ਅਪਰੈਲ ਨੂੰ ‘ਕੋਵੈਕਸੀਨ’ ਦੀ ਪਹਿਲੀ ਡੋਜ਼ ਲਈ ਸੀ। ਜ਼ਿਕਰਯੋਗ ਹੈ ਕਿ ਯੋਗੀ ਪੱਛਮੀ ਬੰਗਾਲ ’ਚ ਚੋਣ ਪ੍ਰਚਾਰ ਲਈ ਕਾਫ਼ੀ ਸਰਗਰਮ ਰਹੇ ਸਨ। ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਯੂਪੀ ਦੇ ਮੁੱਖ ਮੰਤਰੀ ਦੀ ਜਲਦੀ ਤੰਦਰੁਸਤੀ ਲਈ ਕਾਮਨਾ ਕੀਤੀ ਹੈ।  

ਸੁਪਰੀਮ ਕੋਰਟ ਪ੍ਰਸ਼ਾਸਨ ਵੱਲੋਂ ਵਧੀਕ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਦਫ਼ਤਰੀ ਅਮਲੇ ਦੇ ਮੈਂਬਰਾਂ ’ਚੋਂ ਕਈਆਂ ਦੇ ਕਰੋਨਾ ਦੀ ਲਾਗ ਲਈ ਪਾਜ਼ੇਟਿਵ ਨਿਕਲਣ ਮਗਰੋਂ ਸਿਖਰਲੀ ਅਦਾਲਤ ਨੇ ਲਾਗ ਨੂੰ ਹੋਰ ਫੈਲਣ ਤੋਂ ਰੋਕਣ ਲਈ ਕੋਰਟ ਪ੍ਰਸ਼ਾਸਨ ਨੇ (ਕੋਰਟ) ਅਹਾਤੇ ਵਿੱਚ ਦਾਖ਼ਲੇ ਮੌਕੇ ਵਧੇਰੇ ਇਹਤਿਆਤੀ ਕਦਮ ਚੁੱਕਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਕੋਵਿਡ-19 ਕੇਸਾਂ ਤੇ ਇਸ ਕਰ ਕੇ ਹੋਣ ਵਾਲੀਆਂ ਮੌਤਾਂ ਦੇ ਤੇਜ਼ੀ ਨਾਲ ਵਧਦੇ ਗ੍ਰਾਫ਼ ਦੇ ਮੱਦੇਨਜ਼ਰ ਸਰਵਉੱਚ ਅਦਾਲਤ ਦੇ ਪ੍ਰਸ਼ਾਸਨ ਨੇ ਵਧੀਕ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਵੀਆਂ ਸੇਧਾਂ ਤਹਿਤ ਸੁਪਰੀਮ ਕੋਰਟ ਅਹਾਤੇ ਵਿੱਚ ਦਾਖ਼ਲ ਹੋਣ ਵਾਲੇ ਰਜਿਸਟਰੀ ਸਟਾਫ਼, ਤਾਲਮੇਲ ਏਜੰਸੀਆਂ ਦੇ ਸਟਾਫ਼, ਵਕੀਲਾਂ ਤੇ ਉਨ੍ਹਾਂ ਦੇ ਸਟਾਫ਼ ਸਮੇਤ ਹੋਰਨਾਂ ਵਿੱਚ ਜੇਕਰ ਕੋਵਿਡ-19 ਦੀ ਲਾਗ ਜਾਂ ਇਸ ਨਾਲ ਮਿਲਦਾ ਜੁਲਦਾ ਦਾ ਕੋਈ ਵੀ ਲੱਛਣ ਨਜ਼ਰ ਆਉਂਦਾ ਹੈ ਤਾਂ ਉਨ੍ਹਾਂ ਦਾ ਰੈਪਿਡ/ਆਰਟੀ-ਪੀਸੀਆਰ ਕਰਵਾਇਆ ਜਾਵੇਗਾ। ਆਮ ਪ੍ਰਸ਼ਾਸਨ ਵੱਲੋਂ ਜਾਰੀ ਹੋਰਨਾਂ ਦਿਸ਼ਾ ਨਿਰਦੇਸ਼ਾਂ ਵਿੱਚ ਸਾਰੇ ਸਬੰਧਤ ਅਧਿਕਾਰੀ ਆਪਣੇ ਸਟਾਫ਼ ਵਿੱਚ ਮਾਸਕ ਪਾਉਣਾ, ਸਮਾਜਿਕ ਦੂਰੀ ਨੇਮਾਂ ਤੇ ਵਾਰ ਵਾਰ ਹੱਥ ਧੋਣ ਤੇ ਸੈਨੇਟਾਈਜ਼ ਕਰਨ ਨੂੰ ਯਕੀਨੀ ਬਣਾਉਣਗੇ। ਲੰਘੇ ਦਿਨ ਜਾਰੀ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਨੂੰ ਕੋਰਟ ਦੀ ਵੈੱਬਸਾਈਟ ’ਤੇ ਵੀ ਅਪਲੋਡ ਕੀਤਾ ਗਿਆ ਹੈ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All