Ludhiana bypoll: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਪ੍ਰਚਾਰ ਬੰਦ
ਲੁਧਿਆਣਾ, 17 ਜੂਨ
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਚੋਣ (Ludhiana West Bypoll Elections) ਲਈ ਅੱਜ ਸ਼ਾਮ ਨੂੰ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਪੰਜਾਬ ਦੀਆਂ ਪ੍ਰਮੁੱਖ ਪਾਰਟੀਆਂ ‘ਆਪ’, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ-ਆਪਣੇ ਉਮੀਦਵਾਰਾਂ ਲਈ ਸਮਰਥਨ ਜੁਟਾਉਣ ਲਈ ਆਖਰੀ ਕੋਸ਼ਿਸ਼ਾਂ ਕੀਤੀਆਂ। ਸ਼ਾਮ 6 ਵਜੇ ਚੋਣ ਪ੍ਰਚਾਰ ਖਤਮ ਹੋਣ ਤੋਂ ਪਹਿਲਾਂ ਕੁਝ ਘੰਟੇ ਰਾਜਨੀਤਿਕ ਨੇਤਾਵਾਂ ਨੇ ਹਲਕੇ ਦੇ ਵੋਟਰਾਂ ਨੂੰ ਲੁਭਾਉਣ ਲਈ ਜ਼ੋਰਦਾਰ ਪ੍ਰਚਾਰ ਕੀਤਾ।
ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਜਨਵਰੀ ਵਿੱਚ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 23 ਜੂਨ ਨੂੰ ਹੋਵੇਗੀ।
ਇਸ ਚੋਣ ਲਈ ਕੁੱਲ 14 ਉਮੀਦਵਾਰ ਮੈਦਾਨ ਵਿੱਚ ਹਨ। ਕੁੱਲ 1.74 ਲੱਖ ਵੋਟਰ ਆਪਣੀ ਵੋਟ ਦੀ ਵਰਤੋਂ ਕਰਨ ਦੇ ਯੋਗ ਹਨ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਇਸ ਚੋਣ ਲਈ ਕੁੱਲ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਇਨ੍ਹਾਂ ਸਟੇਸ਼ਨਾਂ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। -ਪੀਟੀਆਈ