ਭੁਪਾਲ, 15 ਮਈ
ਮੱਧ ਪ੍ਰਦੇਸ਼ ਦੇ ਖਰਗੋਨ ਕਸਬੇ ਵਿੱਚ ਰਾਮਨੌਮੀ ਦੇ ਜਲੂਸ ਦੌਰਾਨ ਹੋਈ ਹਿੰਸਾ ਤੋਂ ਮਹੀਨੇ ਤੋਂ ਵੱਧ ਸਮੇਂ ਬਾਅਦ ਸੂਬਾ ਸਰਕਾਰ ਨੇ ਜ਼ਿਲ੍ਹਾ ਮੈਜਿਸਟਰੇਟ ਅਤੇ ਐੱਸਪੀ ਦਾ ਤਬਾਦਲਾ ਕਰ ਦਿੱਤਾ ਹੈ। ਖਰਗੋਨ ‘ਚ 10 ਅਪਰੈਲ ਨੂੰ ਰਾਮਨੌਮੀ ਦੇ ਜਲੂਸ ‘ਤੇ ਕਥਿਤ ਪਥਰਾਅ ਤੋਂ ਬਾਅਦ ਅੱਗਜ਼ਨੀ ਦੀਆਂ ਘਟਨਾਵਾਂ ਹੋਈਆਂ ਸਨ, ਜਿਸ ਨਾਲ ਦੁਕਾਨਾਂ, ਘਰਾਂ ਅਤੇ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ। ਇਸ ਤੋਂ ਬਾਅਦ ਪੂਰੇ ਸ਼ਹਿਰ ‘ਚ ਕਰਫਿਊ ਲਗਾ ਦਿੱਤਾ ਗਿਆ, ਜੋ 24 ਦਿਨਾਂ ਬਾਅਦ ਪੂਰੀ ਤਰ੍ਹਾਂ ਹਟਾ ਲਿਆ ਗਿਆ।