DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Maghi Mela: ਪੰਥਕ ਮੁੱਦਿਆਂ ਦੁਆਲੇ ਘੁੰਮਦੀਆਂ ਰਹੀਆਂ ਮਾਘੀ ਮੇਲੇ ਦੀਆਂ ਕਾਨਫਰੰਸਾਂ

ਨਵੀਂ ਸਿਆਸੀ ਪਾਰਟੀ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਬਣੀ
  • fb
  • twitter
  • whatsapp
  • whatsapp
featured-img featured-img
ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪਵਨ ਸ਼ਰਮਾ
Advertisement

* ਟੀਮ ਵੱਲੋਂ 15 ਨੁਕਾਤੀ ਮਤਾ ਪਾਸ; ਕਮੇਟੀਆਂ ਕਾਇਮ

* ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪਾਰਟੀ ਦਾ ਮੁੱਖ ਸੇਵਾਦਾਰ ਬਣਾਇਆ

Advertisement

ਗੁਰਸੇਵਕ ਸਿੰਘ ਪ੍ਰੀਤ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ

ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਮੇਲਾ ਮਾਘੀ ਮੌਕੇ ਕੀਤੀ ਗਈ ਕਾਨਫਰੰਸ ਦੌਰਾਨ ਸਟੇਜ ਤੋਂ 15 ਨੁਕਾਤੀ ਮਤਾ ਪਾਸ ਕਰਦਿਆਂ ਨਵੀਂ ਸੂਬਾਈ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਬਣਾਉਣ ਦਾ ਐਲਾਨ ਕੀਤਾ ਗਿਆ। ਇਹ ਕਾਨਫਰੰਸ ਬਠਿੰਡਾ ਰੋਡ ਉਪਰ ਰਿਜ਼ੋਰਟਸ ’ਚ ਹੋਈ ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ। ਸਟੇਜ ਤੋਂ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸੰਬੋਧਨ ਕੀਤਾ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ’ਚ ਬੰਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸੰਗਤ ਲਈ ਭੇਜਿਆ ਗਿਆ ਸੁਨੇਹਾ ਵੀ ਸਟੇਜ ਤੋਂ ਪੜ੍ਹਿਆ ਗਿਆ।

ਇਸ ਮੌਕੇ ਪਾਸ ਮਤੇ ਅਨੁਸਾਰ ਡਿਬਰੂਗੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪਾਰਟੀ ਦਾ ਮੁੱਖ ਸੇਵਾਦਾਰ ਬਣਾਇਆ ਗਿਆ। ਪਾਰਟੀ ਦੇ ਸੂਥਾਈ ਪ੍ਰਧਾਨ ਦੀ ਚੋਣ ਤੱਕ ਪੰਜ ਮੈਂਬਰ ਕਾਰਜਕਾਰੀ ਕਮੇਟੀ ਬਣਾਈ ਗਈ, ਜਿਸ ਵਿੱਚ ਤਰਸੇਮ ਸਿੰਘ (ਅੰਮ੍ਰਿਤਪਾਲ ਸਿੰਘ ਦੇ ਪਿਤਾ), ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਅਮਰਜੀਤ ਸਿੰਘ, ਹਰਭਜਨ ਸਿੰਘ ਤੁੜ ਅਤੇ ਸੁਰਜੀਤ ਸਿੰਘ ਸ਼ਾਮਲ ਕੀਤੇ ਗਏ ਹਨ। ਇਸੇ ਤਰ੍ਹਾਂ ਨਵੀਂ ਭਰਤੀ ਲਈ ਸੱਤ ਮੈਂਬਰ ਕਮੇਟੀ ਬਣਾਈ ਗਈ। ਪਾਰਟੀ ਦਾ ਸੰਵਿਧਾਨ ਤੇ ਏਜੰਡਾ ਬਣਾਉਣ ਲਈ ਪੰਜ ਮੈਂਬਰੀ ਕਮੇਟੀ ਬਣਾਈ ਜੋ ਵਿਸਾਖੀ ਤੱਕ ਮਾਹਿਰਾਂ ਦੀ ਸਲਾਹ ਨਾਲ ਸੰਵਿਧਾਨ ਬਣਾਵੇਗੀ। ਹੋਰ ਨੁਕਤਿਆਂ ’ਚ ਅਕਾਲ ਤਖਤ ਦੇ ਮੀਰੀ-ਪੀਰੀ ਸਿਧਾਂਤ ਦੀ ਰਾਖੀ ਕਰਨੀ, ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ, ਨਸਲਾਂ ਤੇ ਫਸਲਾਂ ਬਚਾਉਣ ਲਈ ਕਿਸਾਨੀ ਸੰਘਰਸ਼ ਦੀ ਹਮਾਇਤ, ਆਨੰਦਪੁਰ ਸਾਹਿਬ ਮਤੇ ਦੀ ਵਾਪਸੀ, ਵਿਦਿਅਕ ਢਾਂਚੇ ਵਿੱਚ ਗੈਰ ਪੰਜਾਬੀ ਲੋਕਾਂ ਦੇ ਦਖਲ ਨੂੰ ਰੋਕਣ ਅਤੇ ਪੰਜਾਬ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ, ਪੰਜਾਬ ਵਿੱਚ ਯੋਜਨਾਬੱਧ ਤਰੀਕੇ ਨਾਲ ਹੋ ਰਹੇ ਪਰਵਾਸ ਤੇ ਪੰਜਾਬ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ, ਬੇਅਦਬੀਆਂ ਕਰਕੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਦੇ ਮਤੇ ਸ਼ਾਮਲ ਹਨ।

ਸੁਖਬੀਰ ਅਕਾਲ ਤਖ਼ਤ ਦਾ ਭਗੌੜਾ ਕਰਾਰ

ਬੁਲਾਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਦਾ ਭਗੌੜਾ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਤਾਂ ਉਹ ਅਕਾਲ ਤਖਤ ਮੂਹਰੇ ਪੇਸ਼ ਹੋ ਕੇ ਸਾਰੇ ਦੋਸ਼ ਮੰਨਦੇ ਹਨ ਫਿਰ ਕਹਿੰਦੇ ਹਨ ਕਿ ਉਨ੍ਹਾਂ ਤਾਂ ਬਿਨਾਂ ਦੋਸ਼ ਤੋਂ ਇਹ ਸਾਰੇ ਦੋਸ਼ ਆਪਣੀ ਝੋਲੀ ਪਵਾਏ ਹਨ। ਇਨ੍ਹਾਂ ਨੇ ਸਿੰਘ ਸਾਹਿਬ ਦੇ ਰੁਤਬੇ ਨੂੰ ਦਾਗਦਾਰ ਕਰ ਦਿੱਤਾ ਹੈ। ਜਦੋਂ ਭਾਈ ਹਰਪ੍ਰੀਤ ਸਿੰਘ ਨੂੰ ਅਹੁਦਾ ਦਿੱਤਾ ਸੀ ਉਸ ਵੇਲੇ ਉਸ ਵਿੱਚ ਕੋਈ ਦੋਸ਼ ਨਹੀਂ ਦਿਖਿਆ ਪਰ ਜਦੋਂ ਉਨ੍ਹਾਂ ਬਾਦਲ ਨੂੰ ‘ਕਟਹਿੜੇ’ ਵਿੱਚ ਖੜ੍ਹਾ ਕਰ ਦਿੱਤਾ ਤਾਂ ਦੋਸ਼ੀ ਹੋ ਗਏ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸਿੱਧਾ ਅਕਾਲ ਤਖਤ ਨੂੰ ਚੁਣੌਤੀ ਦੇ ਰਹੇ ਹਨ ਜੋ ਬੱਜਰ ਗੁਨਾਹ ਹੈ। ਕਾਨਫਰੰਸ ਦੌਰਾਨ ਮੈਂਬਰਸ਼ਿਪ ਵੀ ਕੀਤੀ ਗਈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਵੀਂ ਪਾਰਟੀ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ।

Advertisement
×