ਮਹਾਕੁੰਭ: ਏਕਤਾ ਦਾ ‘ਮਹਾਯੱਗ’ ਸਮਾਪਤ ਹੋਇਆ: ਮੋਦੀ
ਨਵੀਂ ਦਿੱਲੀ, 27 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮਹਾਕੁੰਭ ਦੇ ਵਿਸ਼ਾਲ ਇਕੱਠ ਦੀ ਤੁਲਨਾ ਗੁਲਾਮੀ ਦੀ ਮਾਨਸਿਕਤਾ ਦੀਆਂ ਜ਼ੰਜੀਰਾਂ ਤੋੜ ਕੇ ਆਜ਼ਾਦ ਸਾਹ ਲੈਣ ਵਾਲੇ ਰਾਸ਼ਟਰ ਦੀ ਨਵੀਂ ਜਾਗਦੀ ਚੇਤਨਾ ਨਾਲ ਕੀਤੀ। ਉਨ੍ਹਾਂ ਕਿਹਾ, ‘‘ਮਹਾਕੁੰਭ ਸਮਾਪਤ ਹੋ ਗਿਆ ਹੈ। ਏਕਤਾ ਦਾ 'ਮਹਾਯਗਨ' ਸਮਾਪਤ ਹੋ ਗਿਆ ਹੈ।’’
ਮੋਦੀ ਨੇ ਕਿਹਾ ਕਿ ਸੋਚ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਹੁਣ ਨਵੀਂ ਊਰਜਾ ਨਾਲ ਅੱਗੇ ਵਧ ਰਿਹਾ ਹੈ ਅਤੇ ਇਹ ਯੁੱਗ ਦੇ ਬਦਲਾਅ ਵੱਲ ਇਸ਼ਾਰਾ ਕਰਦਾ ਹੈ ਜੋ ਭਾਰਤ ਲਈ ਇੱਕ ਨਵਾਂ ਭਵਿੱਖ ਲਿਖੇਗਾ। ਉਨ੍ਹਾਂ ਜ਼ਿਕਰ ਕੀਤਾ ਕਿ ਇੰਨਾ ਵਿਸ਼ਾਲ ਪ੍ਰਬੰਧ ਕਰਨਾ ਆਸਾਨ ਨਹੀਂ ਸੀ। ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਹੈ ਕਿ 13 ਜਨਵਰੀ ਨੂੰ ਮਹਾਕੁੰਭ ਸ਼ੁਰੂ ਹੋਣ ਤੋਂ ਬਾਅਦ 65 ਕਰੋੜ ਤੋਂ ਵੱਧ ਲੋਕਾਂ ਨੇ ਪ੍ਰਯਾਗਰਾਜ ਵਿੱਚ ਪਵਿੱਤਰ ਸਥਾਨ ਦਾ ਦੌਰਾ ਕੀਤਾ।
महाकुंभ संपन्न हुआ...एकता का महायज्ञ संपन्न हुआ। प्रयागराज में एकता के महाकुंभ में पूरे 45 दिनों तक जिस प्रकार 140 करोड़ देशवासियों की आस्था एक साथ, एक समय में इस एक पर्व से आकर जुड़ी, वो अभिभूत करता है! महाकुंभ के पूर्ण होने पर जो विचार मन में आए, उन्हें मैंने कलमबद्ध करने का… pic.twitter.com/TgzdUuzuGI
— Narendra Modi (@narendramodi) February 27, 2025
ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਉੱਤਰ ਪ੍ਰਦੇਸ਼ ਤੋਂ ਇੱਕ ਸੰਸਦ ਮੈਂਬਰ ਹੋਣ ਦੇ ਨਾਤੇ ਮਾਣ ਨਾਲ ਕਹਿ ਸਕਦੇ ਹਨ ਕਿ ਆਦਿਤਿਆਨਾਥ ਦੀ ਅਗਵਾਈ ਵਿੱਚ ਸਰਕਾਰ, ਪ੍ਰਸ਼ਾਸਨ ਅਤੇ ਲੋਕਾਂ ਨੇ ਮਿਲ ਕੇ ਇਸ "ਮਹਾਂਕੁੰਭ" ਨੂੰ ਸਫਲ ਬਣਾਇਆ। ਉਨ੍ਹਾਂ ਨੇ ਪ੍ਰਯਾਗਰਾਜ ਦੇ ਵਸਨੀਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਹਰ ਕੋਈ ਭਾਵੇਂ ਉਹ ਸੈਨੀਟੇਸ਼ਨ ਕਰਮਚਾਰੀ, ਪੁਲੀਸ ਕਰਮਚਾਰੀ, ਕਿਸ਼ਤੀ ਚਲਾਉਣ ਵਾਲੇ, ਡਰਾਈਵਰ ਅਤੇ ਰਸੋਈਏ ਹੋਣ ਸਭ ਨੇ ਸ਼ਰਧਾ ਅਤੇ ਸੇਵਾ ਦੀ ਭਾਵਨਾ ਨਾਲ ਅਣਥੱਕ ਮਿਹਨਤ ਕਰਕੇ ਇਸ ਨੂੰ ਸਫਲ ਬਣਾਇਆ। -ਪੀਟੀਆਈ