ਮੁੰਬਈ, 6 ਮਈ
ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਵਿੱਚ ਅੱਜ ਟਰੱਕ ਵੱਲੋਂ ਆਟੋ ਰਿਕਸ਼ਾ ਅਤੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ 5 ਔਰਤਾਂ ਸਣੇ 7 ਜਣਿਆਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਮੁੰਬਈ ਤੋਂ ਲਗਭਗ 240 ਕਿਲੋਮੀਟਰ ਦੂੁੂਰ ਮਸੂਦਪੁਰ ਫਾਟਾ ਦੇ ਬਾਹਰਵਾਰ ਕੋਪਰਗਾਓਂ ਸ਼ਹਿਰ ਵਿੱਚ ਵਾਪਰਿਆ। ਉਨ੍ਹਾਂ ਦੱਸਿਆ ਕਿ ਤੇਜ਼ ਰਫ਼ਤਾਰ ਟਰੱਕ ਪੁਣੇ ਵੱਲੋਂ ਆ ਰਿਹਾ ਸੀ ਜੋ ਕਿ ਬੇਕਾਬੂ ਹੋਣ ਕਾਰਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਅਤੇ ਆਟੋ ਰਿਕਸ਼ਾ ਨਾਲ ਟਕਰਾ ਗਿਆ ਅਤੇ ਮੋਟਰਸਾਈਕਲ ਸਵਾਰ ਤਿੰਨ ਜਣੇ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਆਟੋ ਰਿਕਸ਼ਾ ਵਿੱਚ ਸਵਾਰ ਛੇ ਔਰਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇੱਕ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਪੁਲੀਸ ਵੱਲੋਂ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੋਪਰਗਾਓਂ ਸਿਟੀ ਥਾਣੇ ਵਿੱਚ ਕੇਸ ਦਰਜ ਕੀਤਾ ਹੈ।