ਮਹਾਰਾਸ਼ਟਰ: ਸ਼ਿਵਾਜੀ ਦਾ ਬੁੱਤ ਡਿੱਗਣ ਦੇ ਮਾਮਲੇ ’ਚ ਠੇਕੇਦਾਰ ਖ਼ਿਲਾਫ਼ ਕੇਸ ਦਰਜ
ਮੁੰਬਈ, 27 ਅਗਸਤ ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ 'ਚ ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬੁੱਤ ਡਿੱਗਣ ਦੇ ਮਾਮਲੇ 'ਚ ਪੁਲੀਸ ਨੇ ਠੇਕੇਦਾਰ ਅਤੇ ਇਕ ਹੋਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਿੰਧੂਦੁਰਗ ਦੀ ਮਾਲਵਨ ਤਹਿਸੀਲ ਦੇ ਰਾਜਕੋਟ ਕਿਲ੍ਹੇ 'ਚ 17ਵੀਂ ਸਦੀ ਦੇ ਮਰਾਠਾ...
Advertisement
ਮੁੰਬਈ, 27 ਅਗਸਤ
ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ 'ਚ ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬੁੱਤ ਡਿੱਗਣ ਦੇ ਮਾਮਲੇ 'ਚ ਪੁਲੀਸ ਨੇ ਠੇਕੇਦਾਰ ਅਤੇ ਇਕ ਹੋਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਿੰਧੂਦੁਰਗ ਦੀ ਮਾਲਵਨ ਤਹਿਸੀਲ ਦੇ ਰਾਜਕੋਟ ਕਿਲ੍ਹੇ 'ਚ 17ਵੀਂ ਸਦੀ ਦੇ ਮਰਾਠਾ ਯੋਧੇ ਦਾ 35 ਫੁੱਟ ਉੱਚਾ ਬੁੱਤ ਸੋਮਵਾਰ ਬਾਅਦ ਦੁਪਹਿਰ 1 ਵਜੇ ਦੇ ਕਰੀਬ ਡਿੱਗ ਗਿਆ ਸੀ। ਇਸ ਬੁੱਤ ਦਾ ਪਿਛਲੇ ਸਾਲ 4 ਦਸੰਬਰ ਨੂੰ ਜਲ ਸੈਨਾ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਦਘਾਟਨ ਕੀਤਾ ਸੀ। ਇਸ ਘਟਨਾ ਕਾਰਨ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਅਤੇ ਵਿਰੋਧੀ ਪਾਰਟੀਆਂ ਨੇ ਇਸ 'ਤੇ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਸ਼ਿੰਦੇ ਨੇ ਕਿਹਾ ਕਿ ਮੂਰਤੀ ਭਾਰਤੀ ਜਲ ਸੈਨਾ ਦੁਆਰਾ ਡਿਜ਼ਾਈਨ ਕੀਤੀ ਗਈ ਸੀ ਅਤੇ ਬਣਾਈ ਗਈ ਸੀ।
Advertisement
Advertisement