ਮੁੰਬਈ, 16 ਮਈ
ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿਚ ਮੰਦਰ ਦਾ ਲੰਗਰ ਖਾਣ ਤੋਂ ਬਾਅਦ ਘੱਟੋ-ਘੱਟ 90 ਵਿਅਕਤੀਆਂ ਨੂੰ ਜ਼ਹਿਰਬਾਦ ਕਾਰਨ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਨਾਈਗਾਂਵ ਵਿੱਚ ਵਾਪਰੀ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਿਵ ਮੰਦਰ ਦੇ ਬਾਹਰ ਸ਼ਰਧਾਲੂਆਂ ਨੂੰ ਲੰਗਰ ਲਗਾਇਆ ਗਿਆ ਸੀ। ਉਨ੍ਹਾਂ ਨੂੰ ਖਾਣ ਲਈ ਦਲੀਆ ਅਤੇ ਖੀਰ ਦਿੱਤੀ ਗਈ ਸੀ। ਦਲੀਆ ਖਾਣ ਤੋਂ ਬਾਅਦ ਸ਼ਰਧਾਲੂਆਂ ਨੂੰ ਚੱਕਰ ਅਤੇ ਉਲਟੀਆਂ ਆਉਣ ਲੱਗੀਆਂ। ਸ਼ੁਰੂਆਤ ਵਿੱਚ ਕੁਝ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਦੇਰ ਸ਼ਾਮ ਤੱਕ ਇਹ ਗਿਣਤੀ 90 ਲੋਕਾਂ ਤੱਕ ਜਾ ਪੁੱਜੀ। ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ।