ਮਹਾਰਾਸ਼ਟਰ: ਦਿਲ ਦੀ ਬਿਮਾਰੀ ਦੇ ਇਲਾਜ ਲਈ ਆਸਾਰਾਮ ਨੂੰ ਹਸਪਤਾਲ ’ਚ ਭਰਤੀ ਕਰਵਾਇਆ
ਮੁੰਬਈ, 28 ਅਗਸਤ ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ੀ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਅਖੌਤੀ ਸਾਧ ਆਸਾਰਾਮ ਬਾਪੂ ਨੂੰ ਦਿਲ ਦੀ ਬਿਮਾਰੀ ਦੇ ਇਲਾਜ ਲਈ ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਖੋਪੋਲੀ ਦੇ ਹਸਪਤਾਲ ਵਿੱਚ ਲਿਆਂਦਾ ਗਿਆ...
Advertisement
ਮੁੰਬਈ, 28 ਅਗਸਤ
ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ੀ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਅਖੌਤੀ ਸਾਧ ਆਸਾਰਾਮ ਬਾਪੂ ਨੂੰ ਦਿਲ ਦੀ ਬਿਮਾਰੀ ਦੇ ਇਲਾਜ ਲਈ ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਖੋਪੋਲੀ ਦੇ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਆਸਾਰਾਮ (83) ਨੂੰ ਮੰਗਲਵਾਰ ਰਾਤ ਕਰੀਬ 8 ਵਜੇ ਮੁੰਬਈ ਤੋਂ ਲਗਪਗ 70 ਕਿਲੋਮੀਟਰ ਦੂਰ ਖੋਪੋਲੀ ਦੇ ਆਯੁਰਵੈਦਿਕ ਹਸਪਤਾਲ ਦੇ ਦਿਲ ਦੀ ਦੇਖਭਾਲ ਕਲੀਨਿਕ ਵਿੱਚ ਪੁਲੀਸ ਦੀ ਸੁਰੱਖਿਆ ਹੇਠ ਲਿਆਂਦਾ ਗਿਆ। ਅਗਲੇ ਸੱਤ ਦਿਨਾਂ ਤੱਕ ਇਸ ਮੈਡੀਕਲ ਸੈਂਟਰ ਵਿੱਚ ਆਸਾਰਾਮ ਦਾ ਦਿਲ ਨਾਲ ਜੁੜੀ ਬਿਮਾਰੀ ਦਾ ਇਲਾਜ ਕੀਤਾ ਜਾਵੇਗਾ। ਉਸ ਨੂੰ ਸਤੰਬਰ 2013 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
Advertisement
Advertisement