
ਨਾਗਪੁਰ, 18 ਮਾਰਚ
ਭਾਰਤੀ ਜਨਤਾ ਪਾਰਟੀ ਤੇ ਸ਼ਿਵ ਸੈਨਾ ਵੱਲੋਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਹੇਠ ਮਹਾਰਾਸ਼ਟਰ ਵਿੱਚ ਵਿਧਾਨ ਸਭਾ ਦੀਆਂ 288 ਤੇ ਲੋਕ ਸਭਾ ਦੀਆਂ 48 ਸੀਟਾਂ ’ਤੇ ਐੱਨਡੀਏ ਦੇ ਸਹਿਯੋਗ ਨਾਲ ਚੋਣਾਂ ਲੜੀਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾਈ ਪ੍ਰਧਾਨ ਚੰਦਰਸ਼ੇਖਰ ਭਵਨਕੁਲੇ ਨੇ ਕਿਹਾ ਕਿ ਸੀਟਾਂ ਦੀ ਵੰਡ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਵਿਧਾਨ ਸਭਾ ਦੀਆਂ ਕੁੱਲ 288 ਸੀਟਾਂ ਵਿੱਚੋਂ ਕੀ ਭਾਜਪਾ ਵੱਲੋਂ 240 ਤੇ ਸ਼ਿਵ ਸੈਨਾ ਵੱਲੋਂ ਸਿਰਫ 48 ਸੀਟਾਂ ’ਤੇ ਚੋਣਾਂ ਲੜੀਆਂ ਜਾਣਗੀਆਂ ਤਾਂ ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਮੀਟਿੰਗ ਹੋਈ ਹੈ ਤੇ ਨੇੜਲੇ ਭਵਿੱਖ ਵਿੱਚ ਵੀ ਮੀਟਿੰਗਾਂ ਹੋਣਗੀਆਂ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ